22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਅਮਰਜੀਤ ਕੌਰ ਰਾਜ ਮੁਲਤਾਨੀ ਟਾਂਡਾ ਦੀ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਨਿਯੁਕਤ

ਟਾਂਡਾ ਉੜਮੁੜ, 21 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਅਮਰਜੀਤ ਕੌਰ ਰਾਜ ਮੁਲਤਾਨੀ ਨੂੰ ਹਲਕਾ ਟਾਂਡਾ ਦਾ ਇਸਤਰੀ ਅਕਾਲੀ ਦਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਵਧਾਈ ਦਿੱਤੀ।

ਅਜੀਤ ਡੈਸਕ 22-11-2026
ਟਾਂਡਾ ਉੜਮੁੜ, 21 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਅਮਰਜੀਤ ਕੌਰ ਰਾਜ ਮੁਲਤਾਨੀ ਨੂੰ ਹਲਕਾ ਟਾਂਡਾ ਦਾ ਇਸਤਰੀ ਅਕਾਲੀ ਦਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੀਬੀ ਅਮਰਜੀਤ ਕੌਰ ਦੀ ਨਿਯੁਕਤੀ ਨਾਲ ਹਲਕੇ ਵਿਚ ਇਸਤਰੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਅਮਰਜੀਤ ਕੌਰ ਰਾਜ ਮੁਲਤਾਨੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਮੈਨੂੰ ਜੋ ਜ਼ਿੰਮੇਵਾਰੀ ਮਿਲੀ ਹੈ, ਉਸ ਨੂੰ ਮੈਂ ਤਨਦੇਹੀ ਨਾਲ ਨਿਭਾਵਾਂਗੀ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਅਤੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਵਲੋਂ ਮੇਰੇ ’ਤੇ ਪ੍ਰਗਟਾਏ ਭਰੋਸੇ ਲਈ ਮੈਂ ਧੰਨਵਾਦੀ ਹਾਂ। ਹਲਕੇ ਵਿਚ ਇਸਤਰੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਔਰਤਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ।
ਪਿਛਲੀ ਖ਼ਬਰ ਸਾਬਕਾ ਸਰਪੰਚ ਕਰਮਜੀਤ ਸਿੰਘ ਤਾਜੋਵਾਲ ਦਾ ਦਿਹਾਂਤ ਅਗਲੀ ਖ਼ਬਰ ਸੀ.ਐੱਚ.ਸੀ. ਬੁੱਢਾਬੜ ਵਿਖੇ 22 ਤੋਂ 24 ਨਵੰਬਰ ਤੱਕ ਚੱਲੇਗੀ ਪਲਸ ਪੋਲੀਓ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।