22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਐਡਵੋਕੇਟ ਧਾਮੀ ਦੇ ਪ੍ਰਧਾਨ ਬਣਨ ’ਤੇ ਵੱਖ-ਵੱਖ ਆਗੂਆਂ ਵਲੋਂ ਵਧਾਈ

ਸ਼ਾਮਚੁਰਾਸੀ, 21 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਹਲਕਾ ਸ਼ਾਮਚੁਰਾਸੀ ’ਚ ਬੇਹੱਦ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਅਧਿਕਾਰਾ, ਸੀਨੀਅਰ ਆਗੂ ਜਥੇਦਾਰ ਬਲਵੰਤ ਸਿੰਘ ਬਰਿਆਲ ਅਤੇ ਸਰਕਲ ਪ੍ਰਧਾਨ ਰਵਿੰਦਰਪਾਲ ਸਿੰਘ ਸੂਚ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਿਹੜੇ ਕਿ ਨੇਕ, ਇਮਾਨਦਾਰ ਤੇ ਯੋਗਤਾ ਪ੍ਰਾਪਤ ਵਿਅਕਤੀ ਹਨ, ਨੂੰ ਫਿਰ ਤੋਂ ਇਸ ਉੱਚ ਸੇਵਾ ਦੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰਧਾਨਗੀ ਦੇ ਅਹੁਦੇ ਲਈ ਚੁਣਿਆ ਗਿਆ ਹੈ।

ਅਜੀਤ ਡੈਸਕ 22-11-2026
ਸ਼ਾਮਚੁਰਾਸੀ, 21 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਹਲਕਾ ਸ਼ਾਮਚੁਰਾਸੀ ’ਚ ਬੇਹੱਦ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਅਧਿਕਾਰਾ, ਸੀਨੀਅਰ ਆਗੂ ਜਥੇਦਾਰ ਬਲਵੰਤ ਸਿੰਘ ਬਰਿਆਲ ਅਤੇ ਸਰਕਲ ਪ੍ਰਧਾਨ ਰਵਿੰਦਰਪਾਲ ਸਿੰਘ ਸੂਚ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਿਹੜੇ ਕਿ ਨੇਕ, ਇਮਾਨਦਾਰ ਤੇ ਯੋਗਤਾ ਪ੍ਰਾਪਤ ਵਿਅਕਤੀ ਹਨ, ਨੂੰ ਫਿਰ ਤੋਂ ਇਸ ਉੱਚ ਸੇਵਾ ਦੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰਧਾਨਗੀ ਦੇ ਅਹੁਦੇ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪੰਥ ਦੀ ਸੇਵਾ ਵਿਚ ਨਵਾਂ ਇਤਿਹਾਸ ਰਚਿਆ ਹੈ ਤੇ ਰਚਿਆਂ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਗੁਰਜੀਤ ਸਿੰਘ ਪਾਬਲਾ, ਜਨਰਲ ਕੌਂਸਲ ਮੈਂਬਰ ਇੰਦਰਜੀਤ ਸਿੰਘ ਬੀਰਮਪੁਰ, ਜਥੇਦਾਰ ਹਰਦੇਵ ਸਿੰਘ ਸਹਾਏਪੁਰੀ, ਅਮਰੀਕ ਸਿੰਘ ਭਾਗੋਵਾਲ, ਕੌਮੀ ਮੀਤ ਪ੍ਰਧਾਨ ਦਲਜਿੰਦਰ ਸਿੰਘ ਧਾਮੀ, ਜਸਵੀਰ ਸਿੰਘ, ਜਸਪਾਲ ਸਿੰਘ, ਜਨਰਲ ਕੌਂਸਲ ਮੈਂਬਰ ਕੁਲਦੀਪ ਸਿੰਘ ਢੱਡੇ, ਕੁਲਵਿੰਦਰ ਸਿੰਘ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਨ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪਿੰਡ ਸਿੰਘੋਵਾਲ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 40ਵਾਂ ਖੇਡ ਮੇਲਾ ਸਮਾਪਤ ਅਗਲੀ ਖ਼ਬਰ ਐਸ.ਪੀ.ਐਨ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਚ ਮਾਪੇ-ਅਧਿਆਪਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।