21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਅਧਿਆਪਕ ਨੇ ਏ.ਆਈ. ਕੋਰਸ ’ਚ ਹਾਸਿਲ ਕੀਤਾ ਪਹਿਲਾ ਸਥਾਨ

ਦਸੂਹਾ, 21 ਨਵੰਬਰ (ਭੁੱਲਰ)- ਜੇ. ਸੀ.

ਅਜੀਤ ਡੈਸਕ 22-11-2026
ਦਸੂਹਾ, 21 ਨਵੰਬਰ (ਭੁੱਲਰ)- ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਨੇ ਅਕਾਦਮਿਕ ਖੇਤਰ ਵਿਚ ਇਕ ਹੋਰ ਮਹੱਤਵਪੂਰਨ ਪ੍ਰਾਪਤੀ ਦਰਜ ਕਰਦਿਆਂ ਰਾਸ਼ਟਰੀ ਪੱਧਰ ’ਤੇ ਆਪਣੀ ਵਿੱਦਿਅਕ ਉੱਤਮਤਾ ਦਾ ਲੋਹਾ ਮਨਵਾਇਆ ਹੈ। ਕਾਲਜ ਦੇ ਛੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਐਨ.ਪੀ.ਟੀ. ਈ ਐਲ ਅਧੀਨ ਕਰਵਾਏ ਗਏ ਵੱਖ-ਵੱਖ ਆਨਲਾਈਨ ਕੋਰਸ ਸਫਲਤਾਪੂਰਵਕ ਮੁਕੰਮਲ ਕੀਤੇ ਹਨ। ਇਨ੍ਹਾਂ ਵਿਚੋਂ ਪੰਜ ਵਿਦਿਆਰਥੀਆਂ ਨੇ ਐਲੀਟ ਸਰਟੀਫਿਕੇਟ ਪ੍ਰਾਪਤ ਕੀਤੇ, ਜਦਕਿ ਡਾ. ਕਾਜਲ ਕਿਰਨ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਕੋਰਸ ਵਿਚ ਪਹਿਲਾਂ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ। ਇਸ ਸ਼ਾਨਦਾਰ ਪ੍ਰਾਪਤੀ ਵਿਚ ਡਾ. ਕਾਜਲ ਕਿਰਨ, ਡਾ. ਅਨਿਲ ਕੁਮਾਰ, ਨੰਦਿਨੀ ਜੈਨ, ਪਲਵਿੰਦਰ ਕੌਰ, ਸੁਰੁਚੀ ਅਤੇ ਪ੍ਰਤਿਭਾ ਨੇ ਸਫਲਤਾ ਹਾਸਲ ਕੀਤੀ। ਇਨ੍ਹਾਂ ਦੀ ਇਹ ਪ੍ਰਾਪਤੀ ਨਿਰੰਤਰ ਗਿਆਨ ਪ੍ਰਾਪਤੀ ਪ੍ਰਤੀ ਸਮਰਪਣ, ਅਕਾਦਮਿਕ ਉਤਕ੍ਰਿਸ਼ਟਤਾ ਅਤੇ ਰਵਾਇਤੀ ਪਾਠਕ੍ਰਮ ਤੋਂ ਅੱਗੇ ਵਧ ਕੇ ਨਵੀਆਂ ਗਿਆਨ-ਵਿਧਾਵਾਂ ਨਾਲ ਜੁੜਨ ਦੀ ਲਗਨ ਦਾ ਪ੍ਰਮਾਣ ਹੈ। ਪ੍ਰਿੰਸੀਪਲ ਡਾ. ਭਾਨੂ ਗੁਪਤਾ ਨੇ ਸਫਲਤਾ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਕਿਸੇ ਵੀ ਵਿੱਦਿਅਕ ਸੰਸਥਾ ਦੀ ਅਕਾਦਮਿਕ ਪ੍ਰਗਤੀ ਅਤੇ ਗਿਆਨ ਪ੍ਰਤੀ ਸਮਰਪਣ ਦੀਆਂ ਸੂਚਕ ਹੁੰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਗਿਆਨ ਦੇ ਦਾਇਰੇ ਨੂੰ ਹੋਰ ਵਿਸ਼ਾਲ ਬਣਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਡਾਕ ਵਿਭਾਗ ਦੀਆਂ ਅੰਤਰਰਾਸ਼ਟਰੀ ਪਾਰਸਲ ਸੇਵਾਵਾਂ ਤੇ ਬੱਚਤ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਐਡਵੋਕੇਟ ਧਾਮੀ ਦੇ 6ਵੀਂ ਵਾਰ ਪ੍ਰਧਾਨ ਬਣਨ ’ਤੇ ਜੌਹਲ ਤੇ ਮੋਮੀ ਨੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।