23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੈਣੀ ਬਾਰ ਕਾਲਜ ’ਚ ਵਿਜੀਲੈਂਸ ਅਵੇਅਰਨੈੱਸ ਹਫ਼ਤਾ ਮਨਾਇਆ

ਬੁੱਲ੍ਹੋਵਾਲ, 22 ਨਵੰਬਰ (ਲੁਗਾਣਾ)-ਸੈਣੀ ਬਾਰ ਸਕੂਲ ਕਾਲਜ ਐਜੂਕੇਸ਼ਨਲ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸੈਣੀ ਬਾਰ ਕਾਲਜ ਬੁੱਲ੍ਹੋਵਾਲ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਅਵੇਅਰਨੈੱਸ ਹਫ਼ਤਾ 2026 ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੇ ਨਿਰਮਾਣ ਦਾ ਸੰਕਲਪ ਲਿਆ।

ਅਜੀਤ ਡੈਸਕ 23-11-2026
ਬੁੱਲ੍ਹੋਵਾਲ, 22 ਨਵੰਬਰ (ਲੁਗਾਣਾ)-ਸੈਣੀ ਬਾਰ ਸਕੂਲ ਕਾਲਜ ਐਜੂਕੇਸ਼ਨਲ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸੈਣੀ ਬਾਰ ਕਾਲਜ ਬੁੱਲ੍ਹੋਵਾਲ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਅਵੇਅਰਨੈੱਸ ਹਫ਼ਤਾ 2026 ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੇ ਨਿਰਮਾਣ ਦਾ ਸੰਕਲਪ ਲਿਆ। ਇਸ ਦੌਰਾਨ ਕਾਲਜ ਵਿਚ ਭ੍ਰਿਸ਼ਟਾਚਾਰ ਪ੍ਰਤੀ ਜਾਗਰੂਕਤਾ ਸੰਬੰਧੀ ਲੈਕਚਰ ਅਤੇ ਵਿਦਿਆਰਥੀਆਂ ਵਿਚਕਾਰ ਸਲੋਗਨ ਰਾਈਟਿੰਗ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਕਾਲਜ ਪ੍ਰਿੰਸੀਪਲ ਡਾ.ਸੁਖਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਪ੍ਰਤੀ ਜਾਗਰੂਕ ਕਰਦਿਆਂ ਸਮਾਜ ਵਿਚ ਰਹਿੰਦੇ ਹੋਏ ਇਮਾਨਦਾਰੀ ਅਤੇ ਨੈਤਿਕਤਾ ਦਾ ਧਾਰਨੀ ਬਣਨ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਪ੍ਰੋ. ਯਸ਼ਪਾਲ ਸਿੰਘ, ਪ੍ਰੋ. ਅਮਨਦੀਪ ਕੌਰ, ਪ੍ਰੋ. ਨਿਤੇਸ਼ ਕੁਮਾਰੀ, ਪ੍ਰੋ. ਸੰਜੀਵ ਕੁਮਾਰ ਅਤੇ ਕਾਲਜ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਅੱਜ ਅਗਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਕੋਟਲਾ ਗੌਂਸਪੁਰ ਭੂਤਪੁਰ ’ਚ ਕਮਿਊਨਿਟੀ ਹਾਲ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।