ਗੜ੍ਹਦੀਵਾਲਾ, 22 ਨਵੰਬਰ (ਚੱਗਰ)-ਪਿੰਡ ਡੱਫਰ ਵਿਖੇ ਪਿੰਡ ਵਾਸੀਆਂ ਤੇ ਐਨ.ਆਰ.ਵੀਰਾਂ. ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਬਾਬਾ ਦਰੇਲਾ ਜੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜਿਸ ਦੌਰਾਨ ਪਿੰਡ ਦੀਆਂ ਸੰਗਤਾਂ ਵੱਲੋਂ ਥਾਂ-ਥਾਂ ਲੰਗਰ ਲਗਾਏ ਗਏ। ਨਗਰ ਕੀਰਤਨ ‘ਚ ਪੰਜ ਪਿਆਰਿਆਂ ਦੀ ਸੇਵਾ ਭਾਈ ਮਨਿੰਦਰ ਸਿੰਘ, ਭਾਈ ਪਰਮਿੰਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਹਰਵਿੰਦਰ ਸਿੰਘ ਨੇ ਨਿਭਾਈ ਜਦਕਿ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਭਾਈ ਘਨੱਈਆ ਜੀ ਸੇਵਾ ਸਿਮਰਨ ਐਂਡ ਵੈੱਲਫੇਅਰ ਸੋਸਾਇਟੀ ਡੱਫਰ ਦੇ ਮੁੱਖ ਸੇਵਾਦਾਰ ਭਾਈ ਗੁਰਦੀਪ ਸਿੰਘ ਖ਼ਾਲਸਾ, ਸਰਪੰਚ ਸਤਨਾਮ ਸਿੰਘ, ਪੰਚ ਅਮਨਦੀਪ ਸਿੰਘ, ਪੰਚ ਕਮਲਜੀਤ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਅਮਰੀਕ ਸਿੰਘ, ਹਰਜੋਤ ਸਿੰਘ ਸਹੋਤਾ, ਭਾਈ ਗੁਰਪ੍ਰੀਤ ਸਿੰਘ ਹੈਪੀ ਸਹੋਤਾ, ਭਾਈ ਅਵਤਾਰ ਸਿੰਘ, ਭਾਈ ਸੁਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਮਾ. ਅਮੀਰ ਸਿੰਘ, ਮਾਸਟਰ ਕੁਲਦੀਪ ਸਿੰਘ, ਪਰਮਿੰਦਰ ਸਿੰਘ ਆਦਿ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਜੱਸ ਸਰਵਣ ਕੀਤਾ।