24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੋਦੀ ਸਰਕਾਰ ਦੀ ਅਗਵਾਈ ’ਚ ਦੇਸ਼ ਦੇ ਹਰੇਕ ਵਰਗ ਦਾ ਜੀਵਨ ਪੱਧਰ ਸੁਧਰਿਆ-ਸਿੱਧੂ

ਰਾਮਗੜ੍ਹ ਸੀਕਰੀ, 23 ਨਵੰਬਰ (ਕਟੋਚ)-ਮੋਦੀ ਸਰਕਾਰ ਦੀ ਅਗਵਾਈ ਵਿਚ ਦੇਸ਼ ਦੇ ਹਰੇਕ ਵਰਗ ਦੇ ਨਾਗਰਿਕਾਂ ਦਾ ਜੀਵਨ ਪੱਧਰ ਸੁਧਰਿਆ ਹੈ। ਉਕਤ ਪ੍ਰਗਟਾਵਾ ਐਡ.

ਅਜੀਤ ਡੈਸਕ 24-11-2026
ਰਾਮਗੜ੍ਹ ਸੀਕਰੀ, 23 ਨਵੰਬਰ (ਕਟੋਚ)-ਮੋਦੀ ਸਰਕਾਰ ਦੀ ਅਗਵਾਈ ਵਿਚ ਦੇਸ਼ ਦੇ ਹਰੇਕ ਵਰਗ ਦੇ ਨਾਗਰਿਕਾਂ ਦਾ ਜੀਵਨ ਪੱਧਰ ਸੁਧਰਿਆ ਹੈ। ਉਕਤ ਪ੍ਰਗਟਾਵਾ ਐਡ. ਰਾਜਗੁਲਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਭਾਜਪਾ ਜ਼ਿਲ੍ਹਾ ਕਿਸਾਨ ਮੋਰਚਾ ਨੇ ਕਰਦਿਆਂ ਕਿਹਾ ਕਿ ਪਿਛਲੇ ਕਰੀਬ ਸਾਢੇ 12 ਸਾਲਾਂ ਤੋਂ ਕੇਂਦਰ ਦੀ ਸਰਕਾਰ ਨੇ ਦੇਸ਼ ਨੂੰ ਵਿਕਸਿਤ ਕਰਨ ’ਚ ਕੋਈ ਵੀ ਕਮੀ ਨਹੀਂ ਛੱਡੀ ਹੈ ਅਤੇ ਹਰੇਕ ਵਰਗ ਦੇ ਕਲਿਆਣ ਲਈ ਯੋਜਨਾਵਾਂ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਦੇ ਕਿਸਾਨਾਂ ਲਈ ਕਿਸਾਨ ਸਨਮਾਨ ਯੋਜਨਾ ਦੇ ਅਧੀਨ ਕਿਸਾਨਾਂ ਨੂੰ 6 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ, ਆਵਾਸ ਯੋਜਨਾ ਅਧੀਨ ਗ਼ਰੀਬ ਪਰਿਵਾਰਾਂ ਲਈ ਪੱਕੀ ਛੱਤ, ਲੋੜਵੰਦ ਲੋਕਾਂ ਨੂੰ ਹਰ ਮਹੀਨੇ 5 ਕਿੱਲੋ ਮੁਫ਼ਤ ਕਣਕ ਆਦਿ ਯੋਜਨਾ ਨਾਲ ਦੇਸ਼ ਦੇ ਹਰੇਕ ਵਰਗ ਨੂੰ ਸਿੱਧਾ ਲਾਭ ਦੇਣ ਦਾ ਉਪਰਾਲਾ ਕੀਤਾ ਹੈ। ਐਡ. ਸਿੱਧੂ ਨੇ ਕਿਹਾ ਕਿ ਦੇਸ਼ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਭਾਜਪਾ ਤੋਂ ਬਿਨਾਂ ਹੋਰ ਕੋਈ ਵੀ ਪਾਰਟੀ ਨਹੀਂ ਹੈ ਜੋ ਲੋਕਾਂ ਨੂੰ ਰਾਹਤ ਦੇਣ ਲਈ ਠੋਸ ਕਦਮ ਉਠਾ ਸਕੇ।
ਪਿਛਲੀ ਖ਼ਬਰ ਵਿਧਾਇਕ ਘੁੰਮਣ ਦੇ ਹੱਥਾਂ ’ਚ ਦਸੂਹਾ ਵਿਧਾਨ ਸਭਾ ਹਲਕੇ ਦਾ ਭਵਿੱਖ ਬੇਹੱਦ ਸੁਰੱਖਿਅਤ-ਕੁਲਦੀਪ ਕੁਮਾਰ ਅਗਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ, ਕੰਗ ਮਾਈ ’ਚ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।