ਦਲ ਪੰਥ ਮਿਸਲ ਸ਼੍ਰੋਮਣੀ ਭਗਤ ਧੰਨਾ ਜੀ ਤਰਨਾ ਦਲ ਵਲੋਂ ਪਿੰਡ ਚੱਕ ਕਾਸ਼ਮ ਵਿਖੇ ਇਕੱਤਰਤਾ
ਦਸੂਹਾ, 23 ਨਵੰਬਰ (ਭੁੱਲਰ)- ਦਲ ਪੰਥ ਮਿਸ਼ਲ ਸ਼੍ਰੋਮਣੀ ਭਗਤ ਧੰਨਾ ਜੀ ਤਰਨਾਦਲ ਦੇ ਹੈਡ ਕੁਆਰਟਰ ਪਿੰਡ ਚੱਕ ਕਾਸਮ ਵਿਖੇ ਦਲ ਪੰਥ ਦੇ ਮੁਖੀ ਜਥੇਦਾਰ ਬਾਬਾ ਗੁਰਦੇਵ ਸਿੰਘ ਦਸੂਹਾ ਦੀ ਅਗਵਾਈ ਹੇਠ ਇਲਾਕੇ ਦੇ ਮੋਹਤਵਾਰ ਵਿਅਕਤੀਆ, ਨੌਜਵਾਨਾਂ, ਬੀਬੀਆ, ਭੈਣਾ ਦੀ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿਚ ਇਲਾਕੇ ਦੀਆ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਹੋਈਆਂ। ਇਸ ਇਕੱਤਰਤਾ ਦੇ ਵਿਚ ਇਹ ਐਲਾਨ ਕੀਤਾ ਗਿਆ ਕਿ ਆਉਣ ਵਾਲੀਆਂ 2027 ਦੀਆ ਵਿਧਾਨ ਸਭਾ ਚੋਣਾਂ ਦੇ ਵਿਚ ਵਿਧਾਨ ਸਭਾ ਹਲਕਾ ਮੁਕੇਰੀਆਂ ਅਤੇ ਵਿਧਾਨ ਸਭਾ ਹਲਕਾ ਦਸੂਹੇ ਤੋਂ ਦਲ ਪੰਥ ਵਲੋਂ ਆਪਣੇ ਉਮੀਦਵਾਰ ਆਜ਼ਾਦ ਤੌਰ ’ਤੇ ਖੜੇ ਕੀਤੇ ਜਾਣਗੇ।
ਦਸੂਹਾ, 23 ਨਵੰਬਰ (ਭੁੱਲਰ)- ਦਲ ਪੰਥ ਮਿਸ਼ਲ ਸ਼੍ਰੋਮਣੀ ਭਗਤ ਧੰਨਾ ਜੀ ਤਰਨਾਦਲ ਦੇ ਹੈਡ ਕੁਆਰਟਰ ਪਿੰਡ ਚੱਕ ਕਾਸਮ ਵਿਖੇ ਦਲ ਪੰਥ ਦੇ ਮੁਖੀ ਜਥੇਦਾਰ ਬਾਬਾ ਗੁਰਦੇਵ ਸਿੰਘ ਦਸੂਹਾ ਦੀ ਅਗਵਾਈ ਹੇਠ ਇਲਾਕੇ ਦੇ ਮੋਹਤਵਾਰ ਵਿਅਕਤੀਆ, ਨੌਜਵਾਨਾਂ, ਬੀਬੀਆ, ਭੈਣਾ ਦੀ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿਚ ਇਲਾਕੇ ਦੀਆ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਹੋਈਆਂ। ਇਸ ਇਕੱਤਰਤਾ ਦੇ ਵਿਚ ਇਹ ਐਲਾਨ ਕੀਤਾ ਗਿਆ ਕਿ ਆਉਣ ਵਾਲੀਆਂ 2027 ਦੀਆ ਵਿਧਾਨ ਸਭਾ ਚੋਣਾਂ ਦੇ ਵਿਚ ਵਿਧਾਨ ਸਭਾ ਹਲਕਾ ਮੁਕੇਰੀਆਂ ਅਤੇ ਵਿਧਾਨ ਸਭਾ ਹਲਕਾ ਦਸੂਹੇ ਤੋਂ ਦਲ ਪੰਥ ਵਲੋਂ ਆਪਣੇ ਉਮੀਦਵਾਰ ਆਜ਼ਾਦ ਤੌਰ ’ਤੇ ਖੜੇ ਕੀਤੇ ਜਾਣਗੇ। ਦਸੂਹਾ ਵਿਧਾਨ ਸਭਾ ਹਲਕੇ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਦਲ ਪੰਥ ਦੇ ਘੋੜਿਆਂ ਦੇ ਜਥੇਦਾਰ ਬਾਬਾ ਮਨਿੰਦਰ ਸਿੰਘ ਖਹਿਰਾ ਨੂੰ ਚੋਣ ਮੈਦਾਨ ਦੇ ਵਿਚ ਉਤਾਰਿਆ ਜਾਵੇਗਾ ਅਤੇ ਮੁਕੇਰੀਆਂ ਵਿਧਾਨ ਸਭਾ ਹਲਕੇ ਵਿਚੋਂ ਵੀ ਆਪਣਾ ਉਮੀਦਵਾਰ ਦਾ ਐਲਾਨ ਜਲਦੀ ਕੀਤਾ ਜਾਵੇਗਾ। ਇਸ ਮੌਕੇ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।