ਐਡਵੋਕੇਟ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਨਾਲ ਸੰਗਤਾਂ ’ਚ ਖ਼ੁਸ਼ੀ ਦੀ ਲਹਿਰ-ਮੰਝਪੁਰ
ਭੰਗਾਲਾ, 23 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਐਡਵੋਕੇਟ ਸਰਦਾਰ ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਮੁਕੇਰੀਆਂ ਹਲਕੇ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੁਲਾਜ਼ਮ ਵਿੰਗ ਦੇ ਪ੍ਰਧਾਨ ਸਰਦਾਰ ਈਸ਼ਰ ਸਿੰਘ ਮੰਝਪੁਰ, ਸਾਬਕਾ ਚੇਅਰਮੈਨ ਹਰਦੀਪ ਸਿੰਘ ਕੋਠੇ ਜੱਟਾਂ, ਬੀ.
ਭੰਗਾਲਾ, 23 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਐਡਵੋਕੇਟ ਸਰਦਾਰ ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਮੁਕੇਰੀਆਂ ਹਲਕੇ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੁਲਾਜ਼ਮ ਵਿੰਗ ਦੇ ਪ੍ਰਧਾਨ ਸਰਦਾਰ ਈਸ਼ਰ ਸਿੰਘ ਮੰਝਪੁਰ, ਸਾਬਕਾ ਚੇਅਰਮੈਨ ਹਰਦੀਪ ਸਿੰਘ ਕੋਠੇ ਜੱਟਾਂ, ਬੀ.ਸੀ. ਵਿੰਗ ਦੇ ਵਾਈਸ ਪ੍ਰਧਾਨ ਸਰਦਾਰ ਅਤਰ ਸਿੰਘ ਅਤੇ ਟਰੇਡ ਤੇ ਵਪਾਰਕ ਵਿੰਗ ਦੇ ਵਾਈਸ ਪ੍ਰਧਾਨ ਅੰਮ੍ਰਿਤਪਾਲ ਸਿੰਘ ਮੰਝਪੁਰ ਨੇ ਧਾਮੀ ਦੀ ਮੁੜ ਚੋਣ ਦਾ ਸਵਾਗਤ ਕਰਦਿਆਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਹੁਤ ਹੀ ਨੇਕ, ਇਮਾਨਦਾਰ ਅਤੇ ਯੋਗਤਾ ਵਾਲੀ ਸ਼ਖ਼ਸੀਅਤ ਹਨ, ਜਿਨ੍ਹਾਂ ਨੂੰ ਛੇਵੀਂ ਵਾਰ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੰਭਾਲਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਧਾਮੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਮਕਾਜ ਵਿਚ ਸੁਧਾਰ ਲਿਆਉਣ ਲਈ ਅਹਿਮ ਯਤਨ ਕੀਤੇ ਗਏ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਧਾਮੀ ਆਪਣੀ ਯੋਗ ਅਗਵਾਈ ਹੇਠ ਆਉਣ ਵਾਲੇ ਸਮੇਂ ਵਿਚ ਵੀ ਹੋਰ ਬਿਹਤਰ ਕਾਰਜ ਕਰਨਗੇ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਪੂਰੀ ਤਨਦੇਹੀ ਨਾਲ ਯਤਨਸ਼ੀਲ ਰਹਿਣਗੇ।