26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ਨੂੰ ਦੇਵੇਗਾ ਨਵੀਂ ਦਿਸ਼ਾ-ਲਵਇੰਦਰ ਸਿੰਘ

ਤਲਵਾੜਾ, 25 ਨਵੰਬਰ (ਐਚ. ਐਸ.

ਅਜੀਤ ਡੈਸਕ 26-11-2026
ਤਲਵਾੜਾ, 25 ਨਵੰਬਰ (ਐਚ.ਐਸ.ਮਿੱਠੂ)-ਪੰਜਾਬ ਦੀ ਸਿਆਸੀ ਸਥਿਤੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਸਮੇਂ ਦੀ ਅਹਿਮ ਲੋੜ ਹੈ। ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ। ਇਹ ਗੱਠਜੋੜ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਭਵਿੱਖ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਲਵਇੰਦਰ ਸਿੰਘ ਤਲਵਾੜਾ ਨੇ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਪੰਜਾਬ ਦੀ ਸਿਆਸਤ ਵਿਚ ਲੰਮੇ ਸਮੇਂ ਤੋਂ ਮਹੱਤਵ ਰੱਖਦਾ ਹੈ ਅਤੇ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਦੇ ਹਿਤਾਂ ਲਈ ਇਕ ਚੰਗਾ ਕਦਮ ਹੈ। ਉਨ੍ਹਾਂ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਦੋਵੇਂ ਪਾਰਟੀਆਂ ਮਿਲ ਕੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਆਪਣੀ ਭੂਮਿਕਾ ਨਿਭਾਉਣਗੀਆਂ।
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ 276 ਕਰੋੜ ਦੀ ਲਾਗਤ ਨਾਲ 2028 ਤੱਕ ਬਣੇਗਾ ਮੈਡੀਕਲ ਕਾਲਜ-ਵਿਧਾਇਕ ਜਿੰਪਾ ਅਗਲੀ ਖ਼ਬਰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦਾ ਵਰਿੰਦਰ ਲਗਵਾਲ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।