26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਹੁਸ਼ਿਆਰਪੁਰ ’ਚ 276 ਕਰੋੜ ਦੀ ਲਾਗਤ ਨਾਲ 2028 ਤੱਕ ਬਣੇਗਾ ਮੈਡੀਕਲ ਕਾਲਜ-ਵਿਧਾਇਕ ਜਿੰਪਾ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਦਾ ਲੰਬੇ ਸਮੇਂ ਤੋਂ ਦੇਖਿਆ ਜਾ ਰਿਹਾ ਮੈਡੀਕਲ ਕਾਲਜ ਦਾ ਸੁਪਨਾ ਹੁਣ ਸਾਕਾਰ ਹੋਣ ਦੀ ਦਿਸ਼ਾ ਵਿਚ ਅੱਗੇ ਵਧ ਗਿਆ ਹੈ। ਉਹ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਕੈਂਪਸ ’ਚ ਬਣਨ ਵਾਲੇ ਮੈਡੀਕਲ ਕਾਲਜ ਦੇ ਨਿਰਮਾਣ ਕਾਰਜ ਦੇ ਭੂਮੀ ਪੂਜਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਅਜੀਤ ਡੈਸਕ 26-11-2026
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਦਾ ਲੰਬੇ ਸਮੇਂ ਤੋਂ ਦੇਖਿਆ ਜਾ ਰਿਹਾ ਮੈਡੀਕਲ ਕਾਲਜ ਦਾ ਸੁਪਨਾ ਹੁਣ ਸਾਕਾਰ ਹੋਣ ਦੀ ਦਿਸ਼ਾ ਵਿਚ ਅੱਗੇ ਵਧ ਗਿਆ ਹੈ। ਉਹ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਕੈਂਪਸ ’ਚ ਬਣਨ ਵਾਲੇ ਮੈਡੀਕਲ ਕਾਲਜ ਦੇ ਨਿਰਮਾਣ ਕਾਰਜ ਦੇ ਭੂਮੀ ਪੂਜਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਕਰੀਬ 276 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਮਹੱਤਵਪੂਰਨ ਪ੍ਰਾਜੈਕਟ ਦਾ ਨਿਰਮਾਣ ਕਾਰਜ ਸਾਲ 2028 ਤੱਕ ਪੂਰਾ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿਚ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਬਣਨ ਨਾਲ ਨਾ ਸਿਰਫ਼ ਹੁਸ਼ਿਆਰਪੁਰ, ਸਗੋਂ ਆਸ-ਪਾਸ ਦੇ ਜ਼ਿਲ੍ਹਿਆਂ ਅਤੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੀ ਬਿਹਤਰ ਸਿਹਤ ਸਹੂਲਤਾਂ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਪੂਰੇ ਪ੍ਰਾਜੈਕਟ ’ਤੇ ਲਗਭਗ 276 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸ ਵਿਚੋਂ ਕਰੀਬ 146 ਕਰੋੜ ਰੁਪਏ 350 ਬੈੱਡਾਂ ਦੀ ਸਮਰੱਥਾ ਵਾਲੇ ਆਧੁਨਿਕ ਹਸਪਤਾਲ ਦੇ ਨਿਰਮਾਣ ’ਤੇ ਖ਼ਰਚ ਹੋਣਗੇ। ਬਾਕੀ ਰਕਮ ਨਾਲ ਮੈਡੀਕਲ ਕਾਲਜ ਦੀ ਇਮਾਰਤ, ਵਿਦਿਆਰਥੀਆਂ ਲਈ ਹੋਸਟਲ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਬਣਨ ਤੋਂ ਬਾਅਦ ਵਿਦਿਆਰਥੀਆਂ ਨੂੰ ਹੁਸ਼ਿਆਰਪੁਰ ਵਿਚ ਹੀ ਐਮ.ਬੀ.ਬੀ.ਐਸ ਦੀ ਪੜ੍ਹਾਈ ਕਰਨ ਦਾ ਮੌਕਾ ਮਿਲੇਗਾ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਸਿਵਲ ਸਰਜਨ ਡਾ. ਮਨਦੀਪ ਕਮਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਮਾਰ, ਐੱਸ.ਐਮ.ਓ. ਡਾ. ਨਵਜੋਤ, ਐਕਸੀਅਨ ਸੁਖਚੈਨ ਸਿੰਘ, ਸਮੂਹ ਕੌਂਸਲਰਾਂ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਪਿਛਲੀ ਖ਼ਬਰ ਇੰਟਰਨੈਸ਼ਨਲ ਸੋਨਾਲੀਕਾ ਫ਼ੈਕਟਰੀ ’ਚ ਤੇਂਦੂਏ ਦੇ ਆਉਣ ਨਾਲ ਮਚਿਆ ਹੜਕੰਪ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ਨੂੰ ਦੇਵੇਗਾ ਨਵੀਂ ਦਿਸ਼ਾ-ਲਵਇੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।