ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਗੜ੍ਹਸ਼ੰਕਰ, 25 ਨਵੰਬਰ (ਧਾਲੀਵਾਲ)-ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਗੜ੍ਹਸ਼ੰਕਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸ਼ਾਮ ਸਮੇਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਰਾਮ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਾਲਿਆਂ ਅਤੇ ਭਾਈ ਮਨਜੀਤ ਸਿੰਘ ਕਰੀਹੇ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਅਤੇ ਕਥਾ ਦੁਆਰਾ ਨਿਹਾਲ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ’ਤੇ ਚਾਨਣਾ ਪਾਇਆ।
ਤਲਵਿੰਦਰ ਸਿੰਘ ਤੇ ਰਾਜਵਿੰਦਰ ਕੌਰ ਵਾਸੀ ਮਸੀਤ ਪਲ ਕੋਟ ਨੇ ਵਿਆਹ ਦੀ 8ਵੀਂ ਵਰ੍ਹੇਗੰਢ ਮਨਾਈ।
26-11-2026