ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਗੜ੍ਹਦੀਵਾਲਾ, 25 ਨਵੰਬਰ (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਧੁੱਗਾ ਕਲਾਂ ਵਿਖੇ ਸਮੂਹ ਸੰਗਤ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਹਰਨਾਮ ਸਿੰਘ ਤੋਂ ਸ਼ੁਰੂ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਹੋਏ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਸੈਂਟਰ ਵਿਖੇ ਗੁਰੂ ਰਵਿਦਾਸ ਸਭਾ ਅਤੇ ਅੰਬੇਡਕਰ ਕਲੱਬ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਵੱਖ-ਵੱਖ ਥਾਈਂ ਸ਼ਾਨਦਾਰ ਸਵਾਗਤ ਕੀਤਾ ਗਿਆ ਜਦ ਕਿ ਵੱਖ-ਵੱਖ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ।
ਅਜੀਤ ਡੈਸਕ
26-11-2026