26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ-ਤਜਿੰਦਰ ਸੋਨੂੰ

ਟਾਂਡਾ ਉੜਮੁੜ, 25 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਗੱਠਜੋੜ ਹੋਣ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਸੋਨੂੰ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਰਾਜਨੀਤੀ ਵਿਚ ਇੱਕ ਅਹਿਮ ਮੋੜ ਸਾਬਤ ਹੋ ਸਕਦਾ ਹੈ।

ਅਜੀਤ ਡੈਸਕ 26-11-2026
ਟਾਂਡਾ ਉੜਮੁੜ, 25 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਗੱਠਜੋੜ ਹੋਣ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਸੋਨੂੰ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਰਾਜਨੀਤੀ ਵਿਚ ਇੱਕ ਅਹਿਮ ਮੋੜ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚ ਇਸ ਫ਼ੈਸਲੇ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਪੁਰਾਣਾ ਸਿਆਸੀ ਸਬੰਧ ਰਿਹਾ ਹੈ ਅਤੇ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਾਂਝ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉੱਤਰੇਗੀ ਅਤੇ ਸੂਬੇ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਵੇਗੀ। ਉਨ੍ਹਾਂ ਇਸ ਗੱਠ ਜੋੜ ਸਬੰਧੀ ਸਮੂਹ ਪੰਜਾਬ ਵਾਸੀਆਂ ਅਤੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਸੂਬੇ ’ਚ ਮੁੜ ਖ਼ੁਸ਼ਹਾਲੀ ਦੀ ਉਮੀਦ ਜਾਗੀ-ਸੂਦ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।