26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰਾਮਗੜ੍ਹੀਆ ਗੁਰਦੁਆਰਾ ਰੱਤੇਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਰੱਤੇਵਾਲ, 25 ਨਵੰਬਰ (ਅਸ਼ੋਕ ਕੁਮਾਰ ਲੀਲ)-ਰਾਮਗੜ੍ਹੀਆ ਗੁਰਦੁਆਰਾ ਰੱਤੇਵਾਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਨੂੰ ਰੰਗ-ਬਿਰੰਗੀਆਂ ਲਾਈਟਾਂ ਅਤੇ ਫੁੱਲਾਂ ਨਾਲ ਸ਼ਿੰਗਾਰਿਆ ਗਿਆ ਸੀ।

ਅਜੀਤ ਡੈਸਕ 26-11-2026
ਰੱਤੇਵਾਲ, 25 ਨਵੰਬਰ (ਅਸ਼ੋਕ ਕੁਮਾਰ ਲੀਲ)-ਰਾਮਗੜ੍ਹੀਆ ਗੁਰਦੁਆਰਾ ਰੱਤੇਵਾਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਨੂੰ ਰੰਗ-ਬਿਰੰਗੀਆਂ ਲਾਈਟਾਂ ਅਤੇ ਫੁੱਲਾਂ ਨਾਲ ਸ਼ਿੰਗਾਰਿਆ ਗਿਆ ਸੀ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਸਮਾਗਮ ਦੌਰਾਨ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ‘ਤੇ ਪ੍ਰਧਾਨ ਕਸ਼ਮੀਰ ਸਿੰਘ, ਮੋਹਣ ਸਿੰਘ, ਚੂਹੜ ਸਿੰਘ, ਸੋਹਣ ਸਿੰਘ, ਕਰਨੈਲ ਸਿੰਘ, ਬਿੰਦਰ ਅਜੀਮਲ, ਪੋਲਾ ਚੌਹਾਨ, ਧੰਮੂ ਚੌਹਾਨ, ਬੀਰਾ ਅਜੀਮਲ, ਸ਼ਿੰਦਾ ਅਜੀਮਲ, ਵੀਰੀ ਅਜੀਮਲ, ਰਿੰਕੂ ਚੌਹਾਨ, ਅਸ਼ਵਨੀ ਚੌਹਾਨ, ਬੱਗਾ ਅਜੀਮਲ, ਕਿੰਦੂ ਅਜੀਮਲ, ਪਰਮਾਰ ਚੌਹਾਨ, ਜੋਗਾ ਸਿੰਘ ਸਮੇਤ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ। ਰਾਤ ਦੇ ਦੀਵਾਨ ’ਚ ਵੀ ਸੰਗਤ ਵੱਡੀ ਗਿਣਤੀ ’ ਚ ਪਹੁੰਚੀ, ਉਸ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦੀਪਮਾਲਾ ਵੀ ਕੀਤੀ ਗਈ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ 28 ਨੂੰ ਬੰਗਾ ’ਚ ਸੁਣਨਗੇ ਵਪਾਰੀਆਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਪਿੰਡ ਕਰਟੋਲੀ ਵਿਖੇ ਗਊ ਕਥਾ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।