25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਨੂੰ ਮਿਲਿਆ ਮਜ਼ਬੂਤ ਬਦਲ, ਗੱਠਜੋੜ ਨਾਲ ਜਾਗੀ ਨਵੀਂ ਆਸ-ਵਿਜੇ ਭਾਟੀਆ

ਕਾਠਗੜ੍ਹ, 25 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਦੀ ਸਿਆਸਤ ਵਿੱਚ ਲੰਬੇ ਸਮੇਂ ਬਾਅਦ ਫਿਰ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਨੂੰ ਲੋਕ ਸਿਰਫ਼ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬ ਦੇ ਭਵਿੱਖ ਦੀ ਨਵੀਂ ਸ਼ੁਰੂਆਤ ਮੰਨ ਰਹੇ ਹਨ।

ਅਜੀਤ ਡੈਸਕ 26-11-2026
ਕਾਠਗੜ੍ਹ, 25 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਦੀ ਸਿਆਸਤ ਵਿੱਚ ਲੰਬੇ ਸਮੇਂ ਬਾਅਦ ਫਿਰ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਨੂੰ ਲੋਕ ਸਿਰਫ਼ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬ ਦੇ ਭਵਿੱਖ ਦੀ ਨਵੀਂ ਸ਼ੁਰੂਆਤ ਮੰਨ ਰਹੇ ਹਨ। ਭਾਜਪਾ ਦੇ ਸੀਨੀਅਰ ਆਗੂ ਵਿਜੇ ਭਾਟੀਆ ਨੇ ਕਿਹਾ ਕਿ ਅੱਜ ਪੰਜਾਬ ਇੱਕ ਦੌਰਾਹੇ ’ਤੇ ਖੜ੍ਹਾ ਹੈ। ਇੱਕ ਪਾਸੇ ਨਸ਼ਾ, ਗੈਂਗਸਟਰਵਾਦ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਵਿਗੜਦੀ ਕਾਨੂੰਨ-ਵਿਵਸਥਾ ਵਰਗੀਆਂ ਚੁਣੌਤੀਆਂ ਹਨ, ਦੂਜੇ ਪਾਸੇ ਲੋਕਾਂ ਦੀਆਂ ਉਮੀਦਾਂ ਹਨ। ਅਜਿਹੇ ਸਮੇਂ ਵਿੱਚ ਦੋ ਪੁਰਾਣੀਆਂ ਅਤੇ ਤਜਰਬੇਕਾਰ ਪਾਰਟੀਆਂ ਦਾ ਇਕੱਠੇ ਆਉਣਾ ਪੰਜਾਬ ਲਈ ਇੱਕ ਮਜ਼ਬੂਤ ਬਦਲ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਸਿਰਫ਼ ਵਾਅਦੇ ਨਹੀਂ, ਨਤੀਜੇ ਚਾਹੀਦੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਇਹ ਗੱਠਜੋੜ ਪੰਜਾਬ ਨੂੰ ਮੁੜ ਦੇਸ਼ ਦੇ ਮੋਹਰੀ ਸੂਬਿਆਂ ਦੀ ਕਤਾਰ ਵਿੱਚ ਲਿਆਉਣ ਲਈ ਅਹਿਮ ਭੂਮਿਕਾ ਨਿਭਾਏਗਾ।
ਪਿਛਲੀ ਖ਼ਬਰ ਪੰਜਾਬ ਅੰਦਰ ਅਕਾਲੀ-ਭਾਜਪਾ ਗੱਠਜੋੜ ਸਿਰਜੇਗਾ ਨਵਾਂ ਇਤਿਹਾਸ - ਚਰਨਜੀਤ ਬਿੱਟੂ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ -ਅੰਮ੍ਰਿਤਪਾਲ ਸਿੰਘ ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।