ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਦੇ ਜੂਨੀਅਰ ਮੀਤ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ
ਸੜੋਆ, 25 ਨਵੰਬਰ (ਹਰਮੇਲ ਸਹੂੰਗੜਾ)-ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜੂਨੀਅਰ ਮੀਤ ਪ੍ਰਧਾਨ ਬਣਾਏ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਨਰਲ ਕੌਂਸਲ ਦੇ ਮੈਂਬਰ ਜਥੇਦਾਰ ਸਤਨਾਮ ਸਿੰਘ ਸਹੂੰਗੜਾ ਵਲੋਂ ਉਹਨਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਅਹਿਮ ਜਿੰਮੇਵਾਰੀ ਮਿਲਣ ’ਤੇ ਸਮੁੱਚੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਜਥੇਦਾਰ ਖਾਲਸਾ ਲੰਮੇ ਸਮੇਂ ਤੋਂ ਸਿੱਖ ਧਰਮ ਗੁਰਮਤਿ ਵਿਚਾਰਧਾਰਾ ਅਤੇ ਪੰਥਕ ਸਭਾਵਾਂ ਨਾਲ ਜੁੜੇ ਹੋਏ ਸਨ।
ਅਜੀਤ ਡੈਸਕ
26-11-2026