ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੂੰਗਾ ਤੋਂ ਸੰਗਤਾਂ ਦਾ ਜਥਾ ਰਵਾਨਾ
ਹਰਿਆਣਾ, 26 ਨਵੰਬਰ (ਹਰਮੇਲ ਸਿੰਘ ਖੱਖ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਅਬਿਚਲ ਨਗਰ ਨਾਂਦੇੜ ਅਤੇ ਹੋਰਨਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਪਿੰਡ ਭੂੰਗਾ ਤੋਂ ਜਥੇਦਾਰ ਪਰਮਜੀਤ ਸਿੰਘ ਪੰਮੀ ਦੀ ਅਗਵਾਈ ‘ਚ ਸੰਗਤਾਂ ਦਾ ਜਥਾ ਜੈਕਾਰਿਆਂ ਦੀ ਗੂੰਜ ‘ਚ ਰਵਾਨਾ ਹੋਇਆ। ਇਸ ਮੌਕੇ ਜਥੇ: ਪਰਮਜੀਤ ਸਿੰਘ ਪੰਮੀ ਨੇ ਦੱਸਿਆ ਕਿ ਯਾਤਰਾ ਦੌਰਾਨ ਸੰਗਤਾਂ ਵੱਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਗੁਰਦੁਆਰਾ ਨਗੀਨਾ ਘਾਟ, ਗੁਰ: ਹੀਰਾ ਘਾਟ, ਗੁਰ: ਸੰਗਤ ਸਾਹਿਬ, ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਤੇ ਹੋਰਨਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਜਾਣਗੇ ਅਤੇ ਉੱਥੋਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।
ਪ
ਪਿੰਡ ਭੂੰਗਾ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਣ ਮੌਕੇ ਜਥੇ: ਪਰਮਜੀਤ ਸਿੰਘ ਪੰਮੀ ਤੇ ਸੰਗਤਾਂ। ਤਸਵੀਰ : ਖੱਖ
27-11-2026
ਹਰਿਆਣਾ, 26 ਨਵੰਬਰ (ਹਰਮੇਲ ਸਿੰਘ ਖੱਖ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਅਬਿਚਲ ਨਗਰ ਨਾਂਦੇੜ ਅਤੇ ਹੋਰਨਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਪਿੰਡ ਭੂੰਗਾ ਤੋਂ ਜਥੇਦਾਰ ਪਰਮਜੀਤ ਸਿੰਘ ਪੰਮੀ ਦੀ ਅਗਵਾਈ ‘ਚ ਸੰਗਤਾਂ ਦਾ ਜਥਾ ਜੈਕਾਰਿਆਂ ਦੀ ਗੂੰਜ ‘ਚ ਰਵਾਨਾ ਹੋਇਆ। ਇਸ ਮੌਕੇ ਜਥੇ: ਪਰਮਜੀਤ ਸਿੰਘ ਪੰਮੀ ਨੇ ਦੱਸਿਆ ਕਿ ਯਾਤਰਾ ਦੌਰਾਨ ਸੰਗਤਾਂ ਵੱਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਗੁਰਦੁਆਰਾ ਨਗੀਨਾ ਘਾਟ, ਗੁਰ: ਹੀਰਾ ਘਾਟ, ਗੁਰ: ਸੰਗਤ ਸਾਹਿਬ, ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਤੇ ਹੋਰਨਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਜਾਣਗੇ ਅਤੇ ਉੱਥੋਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਮਾ: ਜਸਵੀਰ ਸਿੰਘ ਵਾਲੀਆ, ਜਗਦੀਸ਼ ਸਿੰਘ ਕਾਜ਼ਲ, ਸਰਕਲ ਪ੍ਰਧਾਨ ਅਕਾਲੀ ਦਲ (ਬ) ਜਸਪਾਲ ਸਿੰਘ ਲੱਕੀ, ਪਿਆਰਾ ਸਿੰਘ, ਗੁਰਮੇਲ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ, ਸਮੀਰ ਸੈਣੀ, ਮਨਜੀਤ ਸਿੰਘ, ਮਨਜੋਤ ਸਿੰਘ, ਇੰਦਰ ਵਾਲੀਆ, ਜਸਵਿੰਦਰ ਕੌਰ, ਹਰਦੀਪ ਕੌਰ, ਬਲਜਿੰਦਰ ਕੌਰ, ਸੁਖਪ੍ਰੀਤ ਕੌਰ, ਬਿੰਦਰ ਕੌਰ, ਮਨਜੋਤ ਸਿੰਘ, ਬਲਵਿੰਦਰ ਕੌਰ , ਕੁਲਵੀਰ ਕੌਰ, ਦੇਵ ਰਾਜ, ਰਾਜ ਰਾਣੀ, ਸਚਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਜਸ਼ਨਪ੍ਰੀਤ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ।