ਯਾਦਵਿੰਦਰ ਸਿੰਘ ਮਿਨਹਾਸ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਬਣਨ ’ਤੇ ਅਕਾਲੀ-ਭਾਜਪਾ ਆਗੂਆਂ ਵਲੋਂ ਸਨਮਾਨ
ਦਸੂਹਾ, 27 ਨਵੰਬਰ (ਕੌਸ਼ਲ)-ਯਾਦਵਿੰਦਰ ਸਿੰਘ ਮਿਨਹਾਸ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਨਿਯੁਕਤ ਕੀਤੇ ਜਾਣ ’ਤੇ ਇਲਾਕੇ ਦੇ ਅਕਾਲੀ ਦਲ ਅਤੇ ਭਾਜਪਾ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਅਤੇ ਭਾਜਪਾ ਆਗੂ ਸੁਸ਼ੀਲ ਕੁਮਾਰ ਪਿੰਕੀ ਸ਼ਰਮਾ ਨੇ ਯਾਦਵਿੰਦਰ ਸਿੰਘ ਮਿਨਹਾਸ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।
ਅਜੀਤ ਡੈਸਕ
28-11-2026