ਡਾ.ਰਵਜੋਤ ਸਿੰਘ ਨੇ ਵਾਟਰ ਸਪਲਾਈ ਟਿਊਬਵੈੱਲ ਦਾ ਕੀਤਾ ਉਦਘਾਟਨ
ਬੁੱਲ੍ਹੋਵਾਲ, 29 ਨਵੰਬਰ (ਲੁਗਾਣਾ)-ਸੂਬਾ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਦਿਆਂ ਪਿੰਡ ਪਿੰਡ ਵਿਚ ਪੱਕੀਆਂ ਗਲੀਆਂ, ਨਾਲੀਆਂ, ਗੰਦੇ ਪਾਣੀ ਦੇ ਸੀਵਰੇਜ ਅਤੇ ਸ਼ੁੱਧ ਪੀਣ ਵਾਲੇ ਪਾਣੀ ਲਈ ਕੀਤੇ ਜਾ ਰਹੇ ਕਾਰਜ ਵੱਡੇ ਪੱਧਰ ਦੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਡਾ.
ਬੁੱਲ੍ਹੋਵਾਲ, 29 ਨਵੰਬਰ (ਲੁਗਾਣਾ)-ਸੂਬਾ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਦਿਆਂ ਪਿੰਡ ਪਿੰਡ ਵਿਚ ਪੱਕੀਆਂ ਗਲੀਆਂ, ਨਾਲੀਆਂ, ਗੰਦੇ ਪਾਣੀ ਦੇ ਸੀਵਰੇਜ ਅਤੇ ਸ਼ੁੱਧ ਪੀਣ ਵਾਲੇ ਪਾਣੀ ਲਈ ਕੀਤੇ ਜਾ ਰਹੇ ਕਾਰਜ ਵੱਡੇ ਪੱਧਰ ਦੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਬੈਰੋ ਕਾਂਗੜੀ ਬੱਗੇਵਾਲ ਵਿਚ ਪੀਣ ਵਾਲੇ ਸ਼ੁੱਧ ਪਾਣੀ ਤੇ ਵਾਟਰ ਸਪਲਾਈ ਟਿਊਬਵੈੱਲ ਦਾ ਉਦਘਾਟਨ ਕਰਨ ਦੌਰਾਨ ਕੀਤਾ। ਇਸ ਮੌਕੇ ਸਰਪੰਚ ਸੁਰਜੀਤ ਕੌਰ, ਦਰਸ਼ਨ ਸਿੰਘ ਪੰਚ, ਸੰਗੀਤਾ ਦੇਵੀ ਪੰਚ, ਨੰਬਰਦਾਰ ਪਰਮਜੀਤ ਸਿੰਘ, ਅਨੰਤ ਪਾਲ ਸਿੰਘ, ਅਮਰੀਕ ਸਿੰਘ, ਜਸਪਾਲ ਸਿੰਘ ਡੈਨਮਾਰਕ, ਪ੍ਰਧਾਨ ਮਨਜੀਤ ਸਿੰਘ, ਮਹਿੰਦਰ ਸਿੰਘ, ਹਰਵਿੰਦਰ ਸਿੰਘ, ਸੱਤਦੇਵ ਸਿੰਘ, ਤਰਲੋਚਨ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਜਸਪਾਲ ਸਿੰਘ ਬੈਰੋ ਕਾਂਗੜੀ, ਨੰਬਰਦਾਰ ਹਰਜੀਤ ਸਿੰਘ, ਬਲਵਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਦੇਸ਼ ਰਾਜ ਬੱਗੇਆਲ ਆਦਿ ਵੀ ਹਾਜ਼ਰ ਸਨ।