11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਨਗਰ ਕੌਂਸਲ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਵਿਰੋਧੀਆਂ ਨੂੰ ਸਖ਼ਤ ਟੱਕਰ ਦੇਵੇਗਾ

ਅਜੀਤ ਡੈਸਕ 01-01-2026
ਰਾਏਕੋਟ, 31 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਪਿਛਲੇ ਦਿਨੀਂ ਸੂਬੇ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸ਼ਹਿਰਾਂ ਅੰਦਰ ਆਪਣੀ ਪਕੜ ਮਜ਼ਬੂਤ ਕਰਨ ਦੇ ਮਕਸਦ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਨਗਰ ਕੌਂਸਲ ਚੋਣਾਂ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ਮੌਕੇ ਅੱਜ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਮਨਦੀਪ ਸਿੰਘ ਗਿੱਲ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਏਕੋਟ ਦੀ ਦੇਖ-ਰੇਖ ਹੇਠ ਪਾਰਟੀ ਦਫ਼ਤਰ ਰਾਏਕੋਟ ਵਿਖੇ ਬਲਵਿੰਦਰ ਸਿੰਘ ਸੰਧੂ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਦੀ ਮੌਜੂਦਗੀ ਵਿਚ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਵਲੋਂ ਸ਼ਹਿਰੀ ਅਕਾਲੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਲੋਕਪਿ੍ਆ ਪਹਿਲਾਂ ਵਾਂਗ ਤੇਜ਼ੀ ਨਾਲ ਵਧ ਰਹੀ ਹੈ, ਜਿੱਥੇ ਵਰਕਰਾਂ ਵੱਲੋਂ ਪਾਰਟੀ ਦੀ ਸਾਖ਼ ਨੂੰ ਮਜ਼ਬੂਤ ਕਰਨ ਦੇ ਮਨਸੂਬੇ ਤਹਿਤ ਕੰਮਾਂ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ, ਉੱਥੇ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੋਕਾਂ ਪ੍ਰਤੀ ਦੂਰਅੰਦੇਸ਼ੀ ਸੋਚ ਹੋਣ ਕਰਕੇ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋ ਚੁੱਕੇ ਹਨ | ਪ੍ਰਧਾਨ ਡੱਲਾ ਨੇ ਆਖਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸ਼੍ਰੋ.ਅ.ਦਲ ਦੀ ਕਾਰਗੁਜ਼ਾਰੀ ਕਾਫ਼ੀ ਪ੍ਰਸ਼ੰਸਾਜਨਕ ਰਹੀ ਅਤੇ ਹੁਣ ਅਗਾਮੀ ਨਗਰ ਕੌਂਸਲ ਚੋਣਾਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਵਿਰੋਧੀ ਉਮੀਦਵਾਰਾਂ ਨੂੰ ਕਰਾਰੀ ਟੱਕਰ ਦੇਵੇਗਾ | ਇਸ ਸਮੇਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਰਾਏਕੋਟ ਨਗਰ ਕੌਂਸਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਸਮੁੱਚੇ 15 ਵਾਰਡਾਂ ਤੋਂ ਸੂਝਵਾਨ ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਕੇ ਚੋਣ ਲੜ੍ਹੇਗਾ | ਜਿਸ ਦੇ ਸਬੰਧ 'ਚ ਸ਼ਹਿਰ ਦੇ ਸਮੁੱਚੇ 15 ਵਾਰਡਾਂ ਵਿਚ ਮੀਟਿੰਗਾਂ ਕਰਕੇ ਪਾਰਟੀ ਪ੍ਰਤੀ ਲੋਕਾਂ ਨੂੰ ਲਾਮਵੰਦ ਕਰਕੇ ਸ਼੍ਰੋ.ਅ.ਦਲ ਦੀ ਸਥਿਤੀ ਨੂੰ ਹੋਰ ਤਕੜਾ ਕੀਤਾ ਜਾਵੇਗਾ | ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਜਥੇਦਾਰ ਗੁਰਮੇਲ ਸਿੰਘ ਗਰੇਵਾਲ ਪ੍ਰਧਾਨ ਸਰਕਲ ਆਂਡਲੂ, ਸੰਜੀਵ ਕੁਮਾਰ ਬੌਵਾ ਗੋਇਲ, ਜੁਗਰਾਜ ਸਿੰਘ ਰਾਜਾ ਭੈਣੀ ਦਰੇੜਾ, ਸਾਬਕਾ ਕੌਂਸਲਰ ਨਛੱਤਰ ਸਿੰਘ, ਭਾਵਾਧਸ ਦੇ ਪ੍ਰਧਾਨ ਪਵਨ ਧਾਲੀਵਾਲ, ਸਾਬਕਾ ਕੌਂਸਲਰ ਬੂਟਾ ਸਿੰਘ ਛਾਪਾ, ਜੈ ਨਾਹਰ, ਇਸ਼ਾਨ ਸਿੰਘ ਗਿੱਲ, ਪੀ.ਏ. ਕਮਲਜੀਤ ਸਿੰਘ ਢਿੱਲੋਂ, ਰੌਕੀ ਗੋਇਲ, ਬੂਟਾ ਸਿੰਘ, ਕਾਕਾ ਸਿੰਘ, ਜਥੇਦਾਰ ਚੰਦ ਸਿੰਘ ਰਾਏਕੋਟ, ਰਾਜਿੰਦਰ ਸਿੰਘ ਬਿੱਲਾ, ਮਨਜੀਤ ਸਿੰਘ ਜੌਹਲਾਂ ਰੋਡ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੱਦੋਵਾਲ ਸਮੇਤ ਹਲਕਾ ਦਾਖਾ ਦੇ 16 ਪਿੰਡ ਨਗਰ ਨਿਗਮ ਨਾਲ ਜੋੜਨ ਦਾ ਕਾਂਗਰਸ ਵਿਰੋਧ ਕਰੇਗੀ- ਕੈਪਟਨ ਸੰਧੂ ਅਗਲੀ ਖ਼ਬਰ ਲੋਹਟਬੱਦੀ 'ਚ ਗੁਰਦੁਆਰਾ ਭਗਤ ਰਵਿਦਾਸ ਜੀ ਦੇ ਨਵੇਂ ਦਰਬਾਰ ਸਾਹਿਬ ਦੀ ਕਾਰ ਸੇਵਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।