26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਕੁਲਦੀਪ ਸਿੰਘ ਗਰੇਵਾਲ ਨੂੰ ਸਦਮਾ, ਪਤਨੀ ਦਾ ਦਿਹਾਂਤ

ਅਜੀਤ ਡੈਸਕ 21-01-2026
ਪੱਖੋਵਾਲ/ਸਰਾਭਾ, 20 ਜਨਵਰੀ (ਖੁਸ਼ਵਿੰਦਰ ਸਿੰਘ ਸਰਾਭਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਸਰਾਭਾ ਦੇ ਸਾਬਕਾ ਪ੍ਰਧਾਨ ਤੇ ਰਿਟਾ: ਅਧਿਆਪਕ ਕੁਲਦੀਪ ਸਿੰਘ ਗਰੇਵਾਲ ਵਾਸੀ ਪਿੰਡ ਸਰਾਭਾ ਨੂੰ ਉਸ ਸਮੇਂ ਅਸਿਹ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਧਰਮਪਤਨੀ ਸਰਬਜੀਤ ਕੌਰ ਗਰੇਵਾਲ ਅਚਾਨਕ ਸਵਰਗ ਸਿਧਾਰ ਗਏ | ਇਸ ਦੁੱਖ ਦੀ ਘੜੀ 'ਚ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਓਲ, ਸਾਬਕਾ ਸਰਪੰਚ ਪ੍ਰਮਜੀਤ ਸਿੰਘ, ਕਲੱਬ ਪ੍ਰਧਾਨ ਸੁਖਵਿੰਦਰ ਸਿੰਘ, ਗੁਰਦੀਪ ਸਿੰਘ ਫੱਲੇਵਾਲ, ਇੰਦਰਜੀਤ ਸਿੰਘ ਕੇਨੇਡਾ, ਚੇਅਰਮੈਨ ਜਤਿੰਦਰ ਸਿੰਘ ਗਰੇਵਾਲ, ਅਵਤਾਰ ਸਿੰਘ ਗਰੇਵਾਲ, ਸਾਬਕਾ ਪੰਚ ਹਰਪ੍ਰੀਤ ਸਿੰਘ, ਪੰਚ ਪ੍ਰਦੀਪ ਸਿੰਘ ਆਦਿ ਨੇ ਸਰਬਜੀਤ ਕੌਰ ਦੇ ਬੇ-ਵਕਤ ਚਲਾਣੇ 'ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਗਹਿਰੀ ਹਮਦਰਦੀ ਜ਼ਾਹਿਰ ਕੀਤੀ ਹੈ |
ਪਿਛਲੀ ਖ਼ਬਰ ਤੁਗਲ ਵਿਖੇ ਸੰਤ ਗਿਆਨੀ ਗੱਜਣ ਸਿੰਘ ਦੇ ਸਾਲਾਨਾ ਬਰਸੀ ਸਮਾਗਮ 24 ਤੋਂ • 23 ਨੂੰ ਅੱਖਾਂ, ਦੰਦਾਂ ਦਾ ਕੈਂਪ ਤੇ 27 ਨੂ... ਅਗਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤੀ ਦੇ ਆਗੂਆਂ ਨੂੰ ਮਿਲ-ਜੁਲਕੇ ਪੰਜਾਬ ਦੇ ਭਲੇ ਲਈ ਕੰਮ ਕਰਨਾ ਚਾਹੀਦਾ-ਮਲਕੀਤ ਹਠੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।