26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਤੁਗਲ ਵਿਖੇ ਸੰਤ ਗਿਆਨੀ ਗੱਜਣ ਸਿੰਘ ਦੇ ਸਾਲਾਨਾ ਬਰਸੀ ਸਮਾਗਮ 24 ਤੋਂ • 23 ਨੂੰ ਅੱਖਾਂ, ਦੰਦਾਂ ਦਾ ਕੈਂਪ ਤੇ 27 ਨੂੰ ਹੋਵੇਗਾ ਅੰਮਿ੍ਤ ਸੰਚਾਰ

ਅਜੀਤ ਡੈਸਕ 21-01-2026
ਗੁਰੂਸਰ ਸੁਧਾਰ, 20 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਗੁਰਦੁਆਰਾ ਗੁਰਮਤਿ ਗਿਆਨ ਪ੍ਰਕਾਸ਼ ਪਿੰਡ ਤੁਗਲ ਵਿਖੇ ਸੰਤ ਗਿਆਨੀ ਗੱਜਣ ਸਿੰਘ ਜੀ ਦੀ 53ਵੀਂ ਅਤੇ ਸੰਤ ਬਾਬਾ ਨਿਰਮਲ ਸਿੰਘ, ਭਾਈ ਹਰਭਜਨ ਸਿੰਘ ਅਤੇ ਅਜੀਤ ਸਿੰਘ ਜੀ ਦੀ 36ਵੀਂ ਬਰਸੀ ਦੇ ਸਬੰਧ ਵਿਚ ਸਮਾਗਮ 24 ਜਨਵਰੀ ਤੋਂ ਆਰੰਭ ਹੋਣਗੇ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗਿਆਨੀ ਇਕਬਾਲ ਸਿੰਘ ਅਨੁਸਾਰ ਸਮੂਹ ਨਗਰ ਨਿਵਾਸੀਆਂ, ਐੱਨ.ਆਰ.ਆਈਜ਼. ਵੀਰਾਂ ਦੇ ਸਹਿਯੋਗ ਨਾਲ 24 ਤੋਂ 26 ਜਨਵਰੀ ਤੱਕ ਤਿੰਨ ਰੋਜ਼ਾ ਬਰਸੀ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਮਨਾਏ ਜਾਣਗੇ | ਗਿਆਨੀ ਇਕਬਾਲ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਪ੍ਰਸਿੱਧ ਰਾਗੀ, ਢਾਡੀ, ਕਥਾ-ਵਾਚਕ, ਕਵੀਸ਼ਰੀ ਜਥੇ ਸੰਗਤਾਂ ਨੂੰ ਸ਼ਬਦ ਗੁਰਬਾਣੀ ਰਾਹੀਂ ਨਿਹਾਲ ਕਰਨਗੇ, ਜਦਕਿ ਪਹੁੰਚਣ ਵਾਲੇ ਸੰਤ, ਮਹਾਂਪੁਰਖ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ | ਸਾਬਕਾ ਸਰਪੰਚ ਮਨਜੀਤ ਸਿੰਘ ਬੁੱਟਰ ਅਨੁਸਾਰ 23 ਜਨਵਰੀ ਨੂੰ ਵਿਦੇਸ਼ੀ ਸੱਜਣਾਂ ਤੇ ਨਗਰ ਨਿਵਾਸੀਆਂ ਸਦਕਾ ਸ਼ਹੀਦ ਕਰਤਾਰ ਸਿੰਘ ਸਰਾਭਾ ਮੈਡੀਕਲ ਕਾਲਜ ਅਤੇ ਹਸਪਤਾਲ ਤੋਂ ਪਹੁੰਚਣ ਵਾਲੀ ਮਾਹਿਰ ਡਾਕਟਰੀ ਟੀਮ ਅੱਖਾਂ ਅਤੇ ਦੰਦਾਂ ਦੀ ਜਾਂਚ ਦਾ ਮੁਫ਼ਤ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰੇਗੀ | ਗੁਰਦੁਆਰਾ ਗੁਰਮਤਿ ਗਿਆਨ ਪ੍ਰਕਾਸ਼ ਤੁਗਲ ਵਿਖੇ ਹੋਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ 27 ਜਨਵਰੀ ਨੂੰ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ | ਇਸ ਮੌਕੇ ਗਿਆਨੀ ਇਕਬਾਲ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ ਬੁੱਟਰ, ਪ੍ਰਧਾਨ ਜਸਵੰਤ ਸਿੰਘ ਉੱਪਲ, ਗੁਰਦੀਪ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਖੇਤੀਬਾੜੀ ਸਭਾ ਹੰਬੜਾਂ ਦੇ ਸਕੱਤਰ ਸੁਖਪ੍ਰਤਾਪ ਸਿੰਘ ਹੀਰਾ ਨੂੰ ਸਦਮਾ, ਪਿਤਾ ਦਾ ਦਿਹਾਂਤ ਸਵ: ਭਜਨ ਸਿੰਘ ਹੀਰਾ ਦਾ ਅ... ਅਗਲੀ ਖ਼ਬਰ ਕੁਲਦੀਪ ਸਿੰਘ ਗਰੇਵਾਲ ਨੂੰ ਸਦਮਾ, ਪਤਨੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।