26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਜਗਰਾਉਂ ਪਹੁੰਚਣ 'ਤੇ ਭਰਵਾਂ ਸਵਾਗਤ

ਅਜੀਤ ਡੈਸਕ 21-01-2026
ਜਗਰਾਉਂ, 20 ਜਨਵਰੀ (ਗੁਰਦੀਪ ਸਿੰਘ ਮਲਕ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਆਗੂ ਚਰਨਜੀਤ ਸਿੰਘ ਚੰਨੀ ਦਾ ਅੱਜ ਜਗਰਾਉਂ ਪਹੁੰਚਣ 'ਤੇ ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਕੌਂਸਲਰ ਰਵਿੰਦਰਪਾਲ ਰਾਜੂ ਕਾਮਰੇਡ ਦੀ ਅਗਵਾਈ 'ਚ ਭਰਵਾ ਸਵਾਗਤ ਕੀਤਾ ਗਿਆ | ਇਸ ਮੌਕੇ ਕਾਮਰੇਡ ਰਵਿੰਦਰਪਾਲ ਰਾਜੂ, ਸੁਖਵਿੰਦਰ ਸਿੰਘ ਸਿੱਧੂ ਸਮੇਤ ਕਾਂਗਰਸੀ ਆਗੂਆਂ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਜੀ ਆਇਆ ਆਖਦੇ ਹੋਏ ਫੁੱਲਾਂ ਦੇ ਗੁਲਦਸਤੇ ਦਿੱਤੇ | ਜਗਰਾਉਂ ਰੁਕਣ ਮੌਕੇ ਚੰਨੀ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਗੁਰੂ ਸਾਹਿਬ ਦੇ ਸਿਧਾਤਾਂ 'ਤੇ ਚੱਲਦੇ ਹਨ ਅਤੇ ਜਾਤ-ਪਾਤ ਵਿਚ ਕੋਈ ਵਿਸ਼ਵਾਸ ਨਹੀਂ ਰੱਖਦੇ | ਉਨ੍ਹਾਂ ਕਿਹਾ ਕਿ ਕਾਂਗਰਸ ਨੇ ਬਹੁਤ ਵੱਡੇ ਮਾਣ ਦਿੱਤੇ ਹਨ | ਉਹ ਕਾਂਗਰਸੀ ਹਨ ਅਤੇ ਹਮੇਸ਼ਾ ਕਾਂਗਰਸੀ ਹੀ ਰਹਿਣਗੇ | ਇਸ ਮੌਕੇ ਪ੍ਰਧਾਨ ਜਤਿੰਦਰਪਾਲ ਰਾਣਾ, ਕੌਸਲਰ ਜਰਨੈਲ ਸਿੰਘ ਲੋਹਟ, ਬੈਂਕ ਮੁਲਾਜ਼ਮ ਆਗੂ ਪ੍ਰੇਮ ਲੋਹਟ, ਬਲਾਕ ਸੰਮਤੀ ਮੈਂਬਰ ਇਕਬਾਲ ਸਿੰਘ ਰਾਏ, ਕੁਲਵੰਤ ਸਿੰਘ ਛੱਜਾਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਨੂੰ ਬਚਾਉਣ ਲਈ ਅਕਾਲੀ ਦਲ ਦੀ ਵਾਪਸੀ ਜ਼ਰੂਰੀ-ਜਸਕਰਨ ਦਿਉਲ ਅਗਲੀ ਖ਼ਬਰ ਸਾਬਕਾ ਵਿਧਾਇਕ ਮੱਲ੍ਹਾ ਨੇ ਚੇਅਰਮੈਨ ਮੇਜਰ ਸਿੰਘ ਭੈਣੀ ਅਤੇ ਸੁਖਦੇਵ ਸਿੰਘ ਤੂਰ ਨਾਲ ਦੁੱਖ ਦਾ ਇਜ਼ਹਾਰ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।