ਭੂੰਦੜੀ, 20 ਜਨਵਰੀ (ਕੁਲਦੀਪ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ, ਜਿਸ ਦੇ ਸਾਸ਼ਨ ਦੌਰਾਨ ਸਮਾਜ ਦੇ ਹਰ ਵਰਗ ਦੇ ਹੱਕ ਸੁਰੱਖਿਅਤ ਰਹੇ ਹਨ | ਪੰਜਾਬ ਨੂੰ ਮੌਜੂਦਾ ਤਬਾਹੀ ਤੋਂ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੱਤ੍ਹਾ ਵਿਚ ਲਿਆਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਸਕਰਨ ਸਿੰਘ ਦਿਉਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਹੇ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਵਾਰ ਫਿਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਕਾਲੀ ਦਲ ਨੂੰ ਮੌਕਾ ਦਿੱਤਾ ਜਾਵੇ |