ਹਠੂਰ, 20 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਹਰੀ ਸੇਵਾ ਸੁਸਾਇਟੀ ਵਲੋਂ ਸੁਸਾਇਟੀ ਦੇ ਮੁਖੀ ਸੇਵਾਦਾਰ ਭਾਈ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਦੇਹੜਕਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਤਾਰ ਪੰਜ ਦਿਨ ਅੰਮਿ੍ਤ ਵੇਲੇ ਪ੍ਰਭਾਤ ਫੇਰੀਆਂ ਸਜਾਈਆਂ ਗਈਆਂ | ਇਸ ਮੌਕੇ ਮੁਖੀ ਸੇਵਾਦਾਰ ਭਾਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ 'ਹਰੀ ਸੇਵਾ ਸੁਸਾਇਟੀ' ਵਲੋਂ ਗਊ ਕਲਿਆਣ ਦੇ ਲਈ ਤਿੰਨ ਏਕੜ ਵਿਚ ਹਸਪਤਾਲ ਬਣਾਇਆ ਜਾ ਰਿਹਾ ਹੈ | ਇਸ ਮੌਕੇ ਗਰੀਨ ਪੰਜਾਬ ਮਿਸ਼ਨ ਦੇ ਮੁਖੀ ਭਾਈ ਸਤਪਾਲ ਸਿੰਘ ਦੇਹੜਕਾ ਅਤੇ ਉੱਘੀ ਸਮਾਜ ਸੇਵਿਕਾ ਬੀਬੀ ਮਨਜੀਤ ਕੌਰ ਦੇਹੜਕਾ ਨੇ ਉਨ੍ਹਾਂ ਦਾ ਇਸ ਉਪਰਾਲੇ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਗਿਆਨੀ ਬੂਟਾ ਸਿੰਘ ਭੱਟੀ, ਪ੍ਰੀਤਮ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ |