26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਪ੍ਰਧਾਨ ਜੋਸ਼ੀ ਨੇ ਪਿੰਡ ਜੌਹਲਾਂ ਨੂੰ ਜਾਂਦੀ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ 88 ਲੱਖ ਦੀ ਲਾਗਤ ਨਾਲ ਚੌੜੀ ਕਰ ਕੇ ਬਣਾਈ ਜਾਵੇਗੀ ਸੜਕ-ਜੇ.ਈ. ਮਨਪ੍ਰੀਤ ਸਿੰਘ

ਅਜੀਤ ਡੈਸਕ 21-01-2026
ਰਾਏਕੋਟ, 20 ਜਨਵਰੀ (ਸੁਸ਼ੀਲ)-ਰਾਏਕੋਟ ਨਗਰ ਪ੍ਰਸ਼ਾਸਨ ਵਲੋਂ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਅੱਜ ਸਥਾਨਕ ਜੌਹਲਾਂ ਰੋਡ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਜੋਸ਼ੀ ਵਲੋਂ ਕੌਂਸਲਰਾਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਨੇ ਮੌਜੂਦਗੀ ਵਿਚ ਟੱਕ ਲਗਾ ਕੇ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਸੁਦਰਸ਼ਨ ਜੋਸ਼ੀ ਨੇ ਕਿਹਾ ਕਿ ਰਾਏਕੋਟ ਨਗਰ ਪ੍ਰਸ਼ਾਸਨ ਸ਼ਹਿਰ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸ਼ਹਿਰ ਦੇ ਹਰੇਕ ਵਾਰਡ ਵਿੱਚ ਲੋੜੀਂਦੇ ਵਿਕਾਸ ਕੰਮ ਕਰਵਾਏ ਜਾਣਗੇ | ਇਸ ਮੌਕੇ ਨਗਰ ਕੌਂਸਲ ਦੇ ਜੇ.ਈ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਰਾਏਕੋਟ ਤੋਂ ਜੌਹਲਾਂ ਪਿੰਡ ਨੂੰ ਜੋੜਦੀ ਸੜਕ ਦਾ ਕਰੀਬ ਡੇਢ ਕਿਲੋਮੀਟਰ ਦਾ ਇਹ ਹਿੱਸਾ ਪਹਿਲਾਂ ਪੰਜਾਬ ਮੰਡੀ ਬੋਰਡ ਵਲੋਂ ਤਿਆਰ ਕੀਤਾ ਜਾਂਦਾ ਸੀ, ਲੇਕਿਨ ਹੁਣ ਇਸ ਦੀ ਉਸਾਰੀ ਨਗਰ ਕੌਂਸਲ ਵਲੋਂ ਕਰਵਾਈ ਜਾ ਰਹੀ ਉਨ੍ਹਾਂ ਦੱਸਿਆ ਕਿ ਇਸ ਲਈ ਮਨਜ਼ੂਰੀ ਪੰਜਾਬ ਰਾਜ ਮੰਡੀ ਬੋਰਡ ਵੱਲੋਂ ਨਗਰ ਕੌਂਸਲ ਨੂੰ ਮਿਲ ਚੁੱਕੀ ਹੈ ਅਤੇ ਇਹ ਸੜਕ ਹੁਣ 10 ਫੁੱਟ ਦੀ ਚੌੜਾਈ ਤੋਂ ਵਧਾ ਕੇ 18 ਫੁੱਟ ਚੌੜੀ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਡੇਢ ਕਿਲੋਮੀਟਰ ਦੇ ਇਸ ਸੜਕ ਦੇ ਟੋਟੇ ਨੂੰ ਬਣਾਉਣ ਅਤੇ ਪ੍ਰੀਮਿਕਸ ਪਾਉਣ 'ਤੇ 88 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨੂੰ ਜਲਦੀ ਹੀ ਤਿਆਰ ਕਰ ਲਿਆ ਜਾਵੇਗਾ | ਇਸ ਮੌਕੇ ਕੌਂਸਲਰ ਮੁਹੰਮਦ ਇਮਰਾਨ ਖਾਨ, ਕੌਂਸਲਰ ਗੁਰਦਾਸ ਮਾਨ, ਗਿਆਨੀ ਗੁਰਦਿਆਲ ਸਿੰਘ, ਜੋਗਿੰਦਰ ਪਾਲ ਮੱਕੜ, ਸੁਖਵੀਰ ਸਿੰਘ ਰਾਏ, ਕੌਂਸਲਰ ਬਲਜਿੰਦਰ ਸਿੰਘ, ਸੁਮਨਦੀਪ ਸਿੰਘ ਦੀਪਾ, ਬਲਦੇਵ ਸਿੰਘ ਖ਼ਾਲਸਾ, ਸੋਹਣ ਸਿੰਘ ਖ਼ਾਲਸਾ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਫੁੱਟਬਾਲ ਕਲੱਬ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਅਗਲੀ ਖ਼ਬਰ ਹਰੀ ਸੇਵਾ ਸੁਸਾਇਟੀ ਵਲੋਂ ਦੇਹੜਕਾ ਵਿਖੇ ਪ੍ਰਭਾਤ ਫੇਰੀਆਂ ਸਜਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।