26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਫੁੱਟਬਾਲ ਕਲੱਬ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਅਜੀਤ ਡੈਸਕ 21-01-2026
ਰਾਏਕੋਟ, 20 ਜਨਵਰੀ (ਸੁਸ਼ੀਲ)-ਨੇੜਲੇ ਪਿੰਡ ਬਰ੍ਹਮੀ ਵਿਖੇ ਫੁੱਟਬਾਲ ਕਲੱਬ ਦੇ ਖਿਡਾਰੀਆਂ ਨੂੰ ਜਗਮੇਲ ਸਿੰਘ ਰਾਜੂ ਰਾਏਕੋਟ (ਪ੍ਰਾਪਰਟੀ ਡੀਲਰ) ਵਲੋਂ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਰਾਜੂ ਰਾਏਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਅਤੇ ਛੋਟੇ ਬੱਚਿਆਂ ਨੂੰ ਖੇਡਾਂ ਨਾਲ ਜੋੜੀ ਰੱਖਣ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕਰਨ ਦੇ ਮੰਤਵ ਨਾਲ ਅੱਜ ਉਨ੍ਹਾਂ ਵਲੋਂ ਬਰ੍ਹਮੀ ਫੁੱਟਬਾਲ ਕਲੱਬ ਦੇ 30 ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦਿੱਤੀਆਂ ਗਈਆਂ ਹਨ | ਰਾਜੂ ਨੇ ਕਿਹਾ ਕਿ ਐੱਨ.ਆਰ.ਆਈਜ਼ ਵੀਰਾਂ ਨੂੰ ਅਜਿਹੇ ਨੇਕ ਕਾਰਜਾਂ ਲਈ ਅੱਗੇ ਆਉੇਣਾ ਚਾਹੀਦਾ ਹੈ, ਕਿਉਂਕਿ ਇਹੋ ਜਿਹੀਆਂ ਪਹਿਲਕਦਮੀਆਂ ਨਾਲ ਨੌਜਵਾਨਾਂ ਤੇ ਬੱਚਿਆਂ ਵਿਚ ਖੇਡਾਂ ਪ੍ਰਤੀ ਰੁਚੀ ਵੱਧਦੀ ਹੈ | ਇਸ ਮੌਕੇ ਸਰਪੰਚ ਹਰਨੇਕ ਸਿੰਘ ਅਤੇ ਕਲੱਬ ਵਲੋਂ ਇਸ ਨੇਕ ਕਾਰਜ ਲਈ ਜਗਮੇਲ ਸਿੰਘ ਰਾਜੂ ਰਾਏਕੋਟ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਪਰਵਿੰਦਰ ਸਿੰਘ ਕੈੜਾ, ਕੋਚ ਗੁਰਪ੍ਰੀਤ ਸਿੰਘ, ਜਗਦੀਸ਼ ਸਿੰਘ, ਸੁਖਜੀਤ ਸਿੰਘ, ਕੁਲਵੰਤ ਸਿੰਘ, ਅਕਾਸ਼ਦੀਪ ਸਿੰਘ, ਪਵਿੱਤਰਜੋਤ ਸਿੰਘ, ਹਰਸ਼ ਸਿੰਘ, ਕਰਨ ਸਿੰਘ, ਰਣਜੀਤ ਸਿੰਘ, ਗੁਰਜੰਟ ਸਿੰਘ, ਕਮਲਪ੍ਰੀਤ ਸਿੰਘ, ਖੇਮਨ ਸਿੰਘ, ਜਸਪ੍ਰੀਤ ਸਿੰਘ, ਜੱਗੀ ਸਿੰਘ, ਕੁਲਜੀਤ ਸਿੰਘ, ਮੰਟਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਮਾਲਪੁਰਾ ਦੇ ਪ੍ਰਵਾਸੀ ਪੰਜਾਬੀਆਂ ਨੇ ਸਰਕਾਰੀ ਹਾਈ ਸਕੂਲ ਦੀ ਕੀਤੀ ਸਹਾਇਤਾ ਅਗਲੀ ਖ਼ਬਰ ਪ੍ਰਧਾਨ ਜੋਸ਼ੀ ਨੇ ਪਿੰਡ ਜੌਹਲਾਂ ਨੂੰ ਜਾਂਦੀ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ 88 ਲੱਖ ਦੀ ਲਾਗਤ ਨਾਲ ਚੌੜੀ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।