01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸੁਧਾਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਅਜੀਤ ਡੈਸਕ 25-01-2026
ਗੁਰੂਸਰ ਸੁਧਾਰ, 24 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਵਿਖੇ ਰੈੱਡ ਰਿਬਨ ਕਲੱਬ, ਐੱਨ.ਐੱਸ.ਐੱਸ. ਯੂਨਿਟ ਤੇ ਸੋਸ਼ਲ ਵਿਜ਼ਨ ਕਲੱਬ ਵਲੋਂ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਏ ਗਏ ਰਾਸ਼ਟਰੀ ਵੋਟਰ ਦਿਵਸ ਤੇ ਰਾਸ਼ਟਰੀ ਕਰਤੱਵ ਬੋਧ ਦਿਵਸ ਦੌਰਾਨ ਸ:ਭਗਵੰਤ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਬੀ.ਐੱਡ. (ਭਾਗ ਦੂਜਾ) ਦੇ ਵਿਦਿਆਰਥੀ ਸੁਖਚੈਨ ਸਿੰਘ ਨੇ ਹਾਜ਼ਰੀਨਾਂ ਨੂੰ 'ਲੋਕਤੰਤਰਿਕ ਮੁੱਲਾਂ ਅਤੇ ਨਾਗਰਿਕ ਫ਼ਰਜ਼ਾਂ ਦੀ ਪਾਲਣਾ' ਸਬੰਧੀ ਬੀ.ਐੱਡ, ਐੱਮ.ਐੱਡ. ਤੇ ਪੀ.ਜੀ. ਡਿਪਲੋਮਾ ਇਨ ਗਾਈਡੈਂਸ ਐਂਡ ਕਾਊਾਸਲਿੰਗ ਦੇ ਵਿਦਿਆਰਥੀਆਂ, ਅਧਿਆਪਕਾਂ ਨੂੰ ਸਹੁੰ ਚੁਕਵਾਈ | ਵਿਦਿਆਰਥਣ ਪੂਜਾ ਜਲੋਟਾ ਨੇ 'ਮੌਲਿਕ ਅਧਿਕਾਰ' ਵਿਸ਼ੇ 'ਤੇ ਆਪਣੇ ਵਿਚਾਰ ਸਾਂਝੇ ਕੀਤੇ | ਅੰਤ ਵਿਚ ਕਾਲਜ ਪਿ੍ੰ: ਡਾ: ਪਰਗਟ ਸਿੰਘ ਗਰਚਾ ਨੇ ਪ੍ਰੇਰਨਾਦਾਇਕ ਸ਼ਬਦਾਂ ਨਾਲ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਪਾਲਣਾ ਕਰਨ ਅਤੇ ਜ਼ਿੰਮੇਵਾਰ ਨਾਗਰਿਕ ਵਜੋਂ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ | ਉਨ੍ਹਾਂ ਵਿਦਿਆਰਥੀਆਂ ਸਮੇਤ ਰੈੱਡ ਰਿਬਨ ਕਲੱਬ, ਐੱਨ.ਐੱਸ.ਐੱਸ. ਯੂਨਿਟ ਤੇ ਸੋਸ਼ਲ ਵਿਜ਼ਨ ਕਲੱਬ ਦੇ ਇੰਚਾਰਜ ਸਾਹਿਬਾਨ ਨੂੰ ਸ਼ਾਨਦਾਰ ਸਮਾਗਮ ਕਰਵਾਉਣ ਬਦਲੇ ਵਧਾਈ ਦਿੱਤੀ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ 26 ਨੂੰ ਜਗਰਾਉਂ ਵਿਖੇ ਕੀਤਾ ਜਾਵੇਗਾ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਆਨ-ਲਾਈਨ ਪੈਸਟੀਸਾਈਡ ਦੀ ਅਣ-ਅਧਿਕਾਰਿਤ ਖ਼ਰੀਦ-ਵੇਚ ਵਾਲੇ ਡੀਲਰਾਂ ਵਿਰੁੱਧ ਕਾਰਵਾਈ ਦਾ ਆਦੇਸ਼- ਡਾ: ਬੈਨੀਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।