01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ 26 ਨੂੰ ਜਗਰਾਉਂ ਵਿਖੇ ਕੀਤਾ ਜਾਵੇਗਾ ਮੋਟਰਸਾਈਕਲ ਮਾਰਚ

ਅਜੀਤ ਡੈਸਕ 25-01-2026
ਜਗਰਾਉਂ, 24 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸਿੱਧਵਾਂ ਬੇਟ ਬਲਾਕ ਦੀਆਂ ਇਕਾਈਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਇੰਦਰਜੀਤ ਸਿੰਘ ਲੋਧੀਵਾਲ ਦੀ ਪ੍ਰਧਾਨਗੀ ਹੇਠ ਪਿੰਡ ਲੀਲਾਂ ਮੇਘ ਸਿੰਘ ਵਿਖੇ ਹੋਈ | ਮੀਟਿੰਗ ਵਿਚ ਜ਼ਿਲ੍ਹਾ ਕਮੇਟੀ ਆਗੂ ਤਰਸੇਮ ਸਿੰਘ ਬੱਸੂਵਾਲ, ਰਛਪਾਲ ਸਿੰਘ ਨਵਾਂ ਡੱਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਸਿੱਧਵਾਂ ਬੇਟ ਪਾਵਰਕਾਮ ਦਫ਼ਤਰ ਵਲੋਂ ਪਿੰਡ ਸਲੇਮਪੁਰ ਅਤੇ ਭੁਮਾਲ ਦੇ ਸਮਾਰਟ ਮੀਟਰ ਉਤਾਰ ਕੇ ਜਮ੍ਹਾਂ ਕਰਵਾਉਣ ਵਾਲੇ ਖਪਤਕਾਰਾਂ ਨੂੰ ਪਾਵਰਕਾਮ ਵਲੋਂ ਨੋਟਿਸ ਭੇਜਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਇਹ ਨੋਟਿਸ ਰੱਦ ਕਰਨ ਦੀ ਮੰਗ ਕੀਤੀ | ਉਨ੍ਹਾਂ ਦੱਸਿਆ ਕਿ ਨੋਟਿਸ ਰੱਦ ਨਾ ਕਰਨ ਦੀ ਸੂਰਤ ਵਿਚ ਪਾਵਰਕਾਮ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ | ਇਸ ਸਮੇਂ ਬੋਲਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਜਗਨ ਨਾਥ ਸੰਘਰਾਓ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਆਉਂਦੇ ਬਜਟ ਸੈਸ਼ਨ ਵਿਚ ਬਿਜਲੀ ਐਕਟ 2025 ਨੂੰ ਬਾਕਾਇਦਾ ਕਾਨੂੰਨ ਦਾ ਰੂਪ ਦਿੱਤਾ ਜਾ ਰਿਹਾ ਹੈ | ਇਸ ਸਮੇਂ ਬਲਾਕ ਸਕੱਤਰ ਕੁਲਵੰਤ ਸਿੰਘ ਕਾਂਤਾ ਅਤੇ ਸਹਾਇਕ ਸਕੱਤਰ ਜਸਵਿੰਦਰ ਸਿੰਘ ਭਮਾਲ ਨੇ ਕਿਹਾ ਕਿ ਬੀਜ ਐਕਟ ਲਿਆ ਕੇ ਕੇਂਦਰ ਸਰਕਾਰ ਕਿਸਾਨਾਂ ਤੋਂ ਬੀਜ ਦਾ ਹੱਕ ਖੋਹਣ ਜਾ ਰਹੀ ਹੈ | ਮਗਨਰੇਗਾ ਸਕੀਮ ਖ਼ਤਮ ਕਰਕੇ ਵੀ ਅਸਲ 'ਚ ਗਰੀਬ ਵਰਗ ਦੇ ਰੁਜ਼ਗਾਰ 'ਤੇ ਆਰੀ ਚਲਾ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ 26 ਜਨਵਰੀ ਦਿਨ ਸੋਮਵਾਰ ਸਵੇਰੇ ਸਾਢੇ ਦਸ ਵਜੇ ਨੂੰ ਜਗਰਾਉਂ ਅਨਾਜ ਮੰਡੀ ਵਿਖੇ ਜਥੇਬੰਦੀ ਦੇ ਜਗਰਾਉਂ ਅਤੇ ਸਿੱਧਵਾਂ ਬੇਟ ਬਲਾਕ ਦੇ ਵਰਕਰ ਇਕੱਤਰ ਹੋ ਕੇ ਸ਼ਹਿਰ ਦੀਆਂ ਸੜਕਾਂ 'ਤੇ ਮਾਰਚ ਕਰਨਗੇ | ਉਨ੍ਹਾਂ ਕਿਹਾ ਕਿਹਾ ਕਿ 12 ਫਰਵਰੀ ਦੀ ਦੇਸ਼ ਵਿਆਪੀ ਮਜ਼ਦੂਰ ਹੜਤਾਲ 'ਚ ਕਿਸਾਨ ਵੀ ਸ਼ਾਮਿਲ ਹੋਣਗੇ | ਇਸ ਮੀਟਿੰਗ ਵਿਚ ਚਰਨਜੀਤ ਸਿੰਘ, ਹਰਪਾਲ ਸਿੰਘ ਸ਼ੇਖਦੌਲਤ, ਮਨਜਿੰਦਰ ਸਿੰਘ ਸਲੇਮਪੁਰਾ, ਜਸਵੀਰ ਸਿੰਘ ਲੀਲਾਂ, ਕੁਲਵੰਤ ਸਿੰਘ ਬੱਬੂ ਗਾਲਿਬ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਕਸਬਾ ਸਿੱਧਵਾਂ ਬੇਟ ਨੂੰ ਟੁੱਟੀਆਂ ਸੜਕਾਂ ਅਤੇ ਗੰਦੇ ਪਾਣੀ ਨੇ ਚੁਫੇਰਿਓਾ ਘੇਰਿਆ ਅਗਲੀ ਖ਼ਬਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸੁਧਾਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।