01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੱਚਖੰਡ ਵਾਸੀ ਸੰਤ ਗਿਆਨੀ ਗੱਜਣ ਸਿੰਘ ਜੀ ਦੇ ਬਰਸੀ ਸਮਾਗਮ ਆਰੰਭ

ਗੁਰਦੁਆਰਾ ਗੁਰਮਤਿ ਗਿਆਨ ਪ੍ਰਕਾਸ਼ ਤੁਗਲ ਵਿਖੇ ਦੰਦਾਂ ਦੀ ਜਾਂਚ ਦੇ ਮੁਫ਼ਤ ਕੈਂਪ ਸਮੇਂ ਡਾਕਟਰੀ ਟੀਮ ਨਾਲ ਗਿਆਨੀ ਬਾਬਾ ਇਕਬਾਲ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ ਬੁੱਟਰ, ਪ੍ਰਧਾਨ ਜਸਵੰਤ ਸਿੰਘ ਉੱਪਲ, ਸੁੱਚਾ ਸਿੰਘ ਤੁਗਲ ਤੇ ਹੋਰ | ਤਸਵੀਰ: ਬਲਵਿੰਦਰ ਸਿੰਘ ਧਾਲੀਵਾਲ <br/> 25-01-2026
ਗੁਰੂਸਰ ਸੁਧਾਰ, 24 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਗੁਰਦੁਆਰਾ ਗੁਰਮਤਿ ਗਿਆਨ ਪ੍ਰਕਾਸ਼ ਪਿੰਡ ਤੁਗਲ ਦੇ ਮੁੱਖ ਸੇਵਾਦਾਰ ਸੰਤ ਗਿਆਨੀ ਇਕਬਾਲ ਸਿੰਘ ਦੀ ਦੇਖ-ਰੇਖ ਹੇਠ ਸੱਚਖੰਡ ਵਾਸੀ ਸੰਤ ਗਿਆਨੀ ਗੱਜਣ ਸਿੰਘ, ਸੰਤ ਬਾਬਾ ਨਿਰਮਲ ਸਿੰਘ, ਭਾਈ ਹਰਭਜਨ ਸਿੰਘ ਅਤੇ ਅਜੀਤ ਸਿੰਘ ਦੇ ਤਿੰਨ ਰੋਜ਼ਾ ਬਰਸੀ ਸਮਾਗਮ ਅੱਜ ਆਰੰਭ ਹੋ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਗਏ ਦੰਦਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਚੈਰੀਟੇਬਲ ਹਸਪਤਾਲ ਤੋਂ ਡਾ: ਗਗਨਜੋਤ ਕੌਰ, ਡਾ: ਸੁਨਿਧੀ ਗਾਂਧੀ, ਡਾ: ਪੱਲਵੀ, ਡਾ: ਮਨੀਸ਼ਾ ਦੀ ਡਾਕਟਰੀ ਟੀਮ ਨੇ ਪਹੁੰਚੇ ਮਰੀਜ਼ਾਂ ਦੀ ਜਾਂਚ ਕੀਤੀ ਤੇ ਦਵਾਈਆਂ ਦੇਣ ਤੋਂ ਇਲਾਵਾ ਦੰਦਾਂ ਦੀ ਸਾਂਭ-ਸੰਭਾਲ ਪ੍ਰਤੀ ਵਿਸਥਾਰ ਨਾਲ ਦੱਸਿਆ | ਇਸ ਮੌਕੇ ਬਾਬਾ ਇਕਬਾਲ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ ਬੁੱਟਰ, ਸੁੱਚਾ ਸਿੰਘ ਤੁਗਲ, ਡਾ: ਬਲਵਿੰਦਰ ਸਿੰਘ, ਪ੍ਰਧਾਨ ਜਸਵੰਤ ਸਿੰਘ, ਚਰਨਜੀਤ ਸਿੰਘ ਤੁੰਗ, ਬਾਬਾ ਵੀਰ ਸਿੰਘ, ਸਾਬਕਾ ਸਰਪੰਚ ਜਗਜੀਤ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ, ਅਮਰਜੀਤ ਸਿੰਘ ਬਾਸੀ ਆਦਿ ਸਮੇਤ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਦੋ ਰੋਜ਼ਾ ਟਰੇਨਿੰਗ ਕੈਂਪ ਅਗਲੀ ਖ਼ਬਰ ਸੋਲਰ ਸਬਸਿਡੀ ਦਾ ਲਾਭ ਲਿਆ ਜਾਵੇ-ਮਨਪ੍ਰੀਤ ਸਿੰਘ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।