31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਜਗਰਾਉਂ ਵਿਚ ਕਾਂਗਰਸ ਦੇ ਵੱਡੇ ਆਗੂਆਂ ਦੀਆਂ ਫੇਰੀਆਂ

ਅਜੀਤ ਡੈਸਕ 25-01-2026
ਜਗਰਾਉਂ, 24 ਜਨਵਰੀ (ਗੁਰਦੀਪ ਸਿੰਘ ਮਲਕ)-ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਹਲਕਾ ਜਗਰਾਉਂ ਵਿਚ ਪੰਜਾਬ ਕਾਂਗਰਸ ਦੇ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਪਿਛਲੇ ਚਾਰ ਦਿਨਾਂ ਵਿਚ ਜਗਰਾਉਂ ਵਿਚ ਕਾਂਗਰਸ ਦੇ ਤਿੰਨ ਵੱਡੇ ਆਗੂਆਂ ਵਲੋਂ ਆਪਣੇ ਹਮਾਇਤੀਆਂ ਨਾਲ ਸਿੱਧਾ ਰਾਬਤਾ ਬਣਾ ਕੇ ਰਾਜਸੀ ਮਾਹੌਲ ਨੂੰ ਗਰਮ ਕਰ ਦਿੱਤਾ ਹੈ | ਚਾਰ ਦਿਨ ਪਹਿਲਾਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਜਗਰਾਉਂ ਵਿਚ ਫੇਰੀ ਪਾਈ, ਜਿੰਨ੍ਹਾਂ ਦਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਤਿੰਦਰਪਾਲ ਰਾਣਾ, ਉਨ੍ਹਾਂ ਦੇ ਵੱਡੇ ਭਰਾ ਰਵਿੰਦਰਪਾਲ ਰਾਜੂ ਕਾਮਰੇਡ ਅਤੇ ਹਲਕੇ ਤੋਂ ਚੋਣ ਲੜਨ ਦੀਆਂ ਤਿਆਰੀਆਂ ਕਰ ਰਹੇ ਸੁਖਵਿੰਦਰ ਸਿੰਘ ਸਿੱਧੂ ਨਾਲ ਮੀਟਿੰਗ ਕੀਤੀ | ਇਸ ਦੇ ਅਗਲੇ ਦਿਨ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਜਗਰਾਉਂ ਹਲਕੇ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਰਾਜੇਸ਼ਇੰਦਰ ਸਿੰਘ ਸਿੱਧੂ ਵਲੋ ਰੱਖੀ ਗਈ ਕਾਂਗਰਸੀ ਆਗੂਆਂ ਦੀ ਮੀਟਿੰਗ ਵਿਚ ਸ਼ਮੂਲੀਅਤ ਕੀਤੀ | ਦੂਜੇ ਪਾਸੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਬੀਤੀ ਸ਼ਾਮ ਜਗਰਾਉਂ ਦੇ ਸੀਨੀਅਰ ਕਾਂਗਰਸੀ ਆਗੂ ਇੰਜੀ: ਜਗਦੀਪ ਸਿੰਘ, ਇਕਬਾਲ ਸਿੰਘ ਰਾਏ ਤੇ ਹੋਰ ਆਗੂਆਂ ਨਾਲ ਲੰਮਾ ਸਮਾਂ ਮੀਟਿੰਗ ਕਰਕੇ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਤਿਆਰੀਆਂ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਸਾਬਕਾ ਮੰਤਰੀ ਆਸ਼ੂ ਨੇ ਆਪਣੇ ਹਮਾਇਤੀ ਆਗੂਆਂ ਨੂੰ ਕਾਂਗਰਸੀ ਵਰਕਰਾਂ ਨਾਲ ਤਾਲਮੇਲ ਅਤੇ ਵਰਕਰਾਂ ਦੇ ਹੌਂਸਲੇ ਬੁਲੰਦ ਕਰਨ ਲਈ ਬੂਥ ਪੱਧਰ 'ਤੇ ਮੀਟਿੰਗਾਂ ਕਰਨ ਦੀ ਸਲਾਹ ਦਿੱਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਮੌਕਾ ਪ੍ਰਸਤ ਆਗੂਆਂ ਤੋਂ ਬਚਣ ਅਤੇ ਟਕਸਾਲੀ ਕਾਂਗਰਸੀ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦਾ ਪਾਠ ਪੜ੍ਹਾਇਆ | ਇਸ ਮੌਕੇ ਸੂਬਾ ਆਗੂ ਈਸ਼ਵਰਜੋਤ ਸਿੰਘ ਚੀਮਾ ਸਮੇਤ ਕਈ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਕਸਬਾ ਸਿੱਧਵਾਂ ਬੇਟ ਦੇ ਦੁਕਾਨਦਾਰਾਂ ਨੇ ਮੁੱਖ ਬਾਜ਼ਾਰ 'ਚ ਹੁੰਦੀਆਂ ਚੋਰੀਆਂ ਅਤੇ ਖੋਹਾਂ ਕਰਨ ਵਾਲੇ ਨਕਾਬਪੋਸ਼ਾਂ ਨੂੰ... ਅਗਲੀ ਖ਼ਬਰ ਗਣਤੰਤਰ ਦਿਵਸ ਮੌਕੇ ਹਲਕਾ ਦਾਖਾ 'ਚ ਅਕਾਲੀ ਦਲ (ਬ) ਜਨ ਸੰਪਰਕ ਮੁਹਿੰਮ ਸ਼ੁਰੂ ਕਰਨ ਜਾ ਰਿਹਾ-ਦਿਓਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।