31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਡੀ.ਏ.ਵੀ. ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 25-01-2026
ਜਗਰਾਉਂ, 24 ਜਨਵਰੀ (ਵਿਨੋਦ ਕੁਮਾਰ)-ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ ਦੇ ਪਿ੍ੰਸੀਪਲ ਵੇਦ ਵਰਤ ਪਲਾਹ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਵਿਚ ਨਰਸਰੀ ਤੋਂ ਕਲਾਸ ਦੂਜੀ ਤੱਕ ਦੇ ਵਿਦਿਆਰਥੀਆਂ ਦੁਆਰਾ ਗਣਤੰਤਰ ਦਿਵਸ ਬਹੁਤ ਹੀ ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ | ਇਸ ਸਮਾਰੋਹ ਵਿਚ ਜੂਨੀਅਰ ਵਿੰਗ ਦੀਆਂ ਵੱਖ-ਵੱਖ ਜਮਾਤਾਂ ਲਈ ਰਚਨਾਤਮਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ | ਕੇ.ਜੀ. ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਦੇ ਵਿਸ਼ੇ 'ਤੇ ਆਧਾਰਿਤ ਰੰਗ ਭਰਨ ਦੀ ਗਤੀਵਿਧੀ ਵਿਚ ਭਾਗ ਲਿਆ | ਇਸ ਮੌਕੇ ਇਕ ਵਿਸ਼ੇਸ਼ ਪ੍ਰਾਰਥਨਾ ਦਾ ਆਯੋਜਨ ਕੀਤਾ ਗਿਆ | ਇਸ ਸਮੇਂ ਸਕੂਲ ਦੇ ਜੂਨੀਅਰ ਵਿੰਗ ਦੇ ਅਧਿਆਪਕ ਵੀ ਮੌਜ਼ੂਦ ਸਨ |
ਪਿਛਲੀ ਖ਼ਬਰ ਸਿੱਧਵਾਂ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਰਾਏਕੋਟ ਵਲੋਂ 26 ਦੇ ਟਰੈਕਟਰ ਮਾਰਚ ਸੰਬੰਧੀ ਵਿਚਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।