31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਿੱਧਵਾਂ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਅਜੀਤ ਡੈਸਕ 25-01-2026
ਚੌਂਕੀਮਾਨ, 24 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪਿ੍ੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਹੇਠ ਰਾਜਨੀਤਿਕ ਸ਼ਾਸਤਰ ਵਿਭਾਗ ਅਤੇ ਐੱਨ.ਐੱਸ.ਐੱਸ. ਯੂਨਿਟ ਵਲੋਂ ਸਾਂਝੇ ਰੂਪ ਵਿਚ ਰਾਸ਼ਟਰੀ ਵੋਟਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਉਪਰੰਤ ਸਾਰੇ ਭਾਗੀਦਾਰਾਂ ਵਲੋਂ ਵੋਟਰ ਜਾਗਰੂਕਤਾ ਨਾਲ ਸਬੰਧਿਤ ਸਹੁੰ ਚੁੱਕੀ ਗਈ | ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਨੇ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਮਨਾਉਣ ਦਾ ਮੁੱਖ ਉਦੇਸ਼ ਨਾਗਰਿਕਾਂ ਵਿਚ ਲੋਕਤੰਤਰ ਪ੍ਰਤੀ ਜਾਗਰੂਕਤਾ ਵਧਾਉਣਾ ਹੈ | ਇਸ ਮੌਕੇ ਡਾ: ਇੰਦਰਜੀਤ ਕੌਰ, ਡਾ: ਅਮਨਦੀਪ ਕੌਰ, ਪ੍ਰੋ: ਕਰਮਦੀਪ ਕੌਰ ਅਤੇ ਪ੍ਰੋ. ਗੁਰਜੀਤ ਸਿੰਘ ਅਤੇ 56 ਵਿਦਿਆਰਥਣਾਂ ਦੀ ਸ਼ਮੂਲੀਅਤ ਨਾਲ ਇਹ ਸਮਾਗਮ ਸਫ਼ਲਤਾਪਰਵਕ ਸੰਪੰਨ ਹੋਇਆ |
ਪਿਛਲੀ ਖ਼ਬਰ ਵਿਧਾਇਕਾ ਬੀਬੀ ਮਾਣੂੰਕੇ ਨੇ ਸਿਵਲ ਹਸਪਤਾਲ ਜਗਰਾਉਂ ਤੇ ਪਿੰਡ ਲੀਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਦੀ ਸ਼ੁਰੂਆਤ... ਅਗਲੀ ਖ਼ਬਰ ਡੀ.ਏ.ਵੀ. ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।