31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਵਿਧਾਇਕਾ ਬੀਬੀ ਮਾਣੂੰਕੇ ਨੇ ਸਿਵਲ ਹਸਪਤਾਲ ਜਗਰਾਉਂ ਤੇ ਪਿੰਡ ਲੀਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਦੀ ਸ਼ੁਰੂਆਤ ਕਰਵਾਈ

ਅਜੀਤ ਡੈਸਕ 25-01-2026
ਜਗਰਾਉਂ, 24 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਸਿਵਲ ਹਸਪਤਾਲ ਜਗਰਾਉਂ ਅਤੇ ਪਿੰਡ ਲੀਲਾਂ ਮੇਘ ਸਿੰਘ ਵਿਖੇ ਇਸ ਸਕੀਮ ਦੇ ਲੋਕਾਂ ਦੇ ਫਾਰਮ ਭਰਵਾ ਦੇ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਿਹਤ ਸੁਵਿਧਾਵਾਂ ਨੂੰ ਧਿਆਨ 'ਚ ਰੱਖਦਿਆਂ ਸ਼ੁਰੂ ਕੀਤੀ ਇਸ ਸਕੀਮ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ਵਲੋਂ 10 ਲੱਖ ਤੱਕ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ ਅਤੇ ਇਸ ਲਈ ਸਰਕਾਰ ਵਲੋਂ ਵੱਡੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਇਲਾਜ ਲਈ ਚੁਣੇ ਗਏ ਹਨ | ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ 'ਆਪ' ਆਗੂ ਤੇ ਵਲੰਟੀਅਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਫਾਰਮ ਭਰਵਾਉਣਗੇ | ਇਸ ਮੌਕੇ ਸਿਵਲ ਹਸਪਤਾਲ ਜਗਰਾਉਂ ਵਿਖੇ ਐੱਸ.ਐੱਮ.ਓ. ਮੈਡਮ ਗੁਰਵਿੰਦਰ ਕੌਰ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਹਸਪਤਾਲ ਵਿਖੇ ਫਾਰਮ ਭਰਕੇ ਕਾਰਡ ਬਣਵਾਇਆ ਜਾ ਸਕਦਾ ਹੈ | ਇਸ ਮੌਕੇ ਡਾ: ਧੀਰਜ ਸਿੰਗਲਾ, ਜਸਪ੍ਰੀਤ ਸਿੰਘ, ਮਨਪ੍ਰੀਤ ਕੌਰ, ਵੀਰਪਾਲ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਸਿੱਧਵਾਂ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।