01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਵਾਮੀ ਰੂਪ ਚੰਦ ਜੈਨ ਸਕੂਲ ਵਲੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ

ਅਜੀਤ ਡੈਸਕ 01-02-2026
ਜਗਰਾਉਂ, 31 ਜਨਵਰੀ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਦੇ ਬਾਰ੍ਹਵੀਂ ਜਮਾਤ ਲਈ ਪਿ੍ੰ. ਰਾਜਪਾਲ ਕੌਰ ਦੀ ਅਗਵਾਈ ਅਤੇ ਸਕੂਲ ਮੈਨੇਜਮੈਂਟ ਦੇ ਸਹਿਯੋਗ ਸਦਕਾ ਕਲਾਸ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਪਿ੍ੰ: ਰਾਜਪਾਲ ਕੌਰ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਮਿਲਕੇ ਕੇਕ ਕੱਟ ਕੇ ਸ਼ੁਰੂਆਤ ਕੀਤੀ | ਇਸ ਮੌਕੇ ਵਿਦਿਆਰਥੀਆਂ ਨੇ ਖੂਬਸੂਰਤ ਅਤੇ ਸੁਚੱਜੇ ਢੰਗ ਨਾਲ ਨਾਟਕ, ਗੀਤ ਹੋਰ ਰੰਗਾਰੰਗ ਪ੍ਰੋਗਰਾਮ ਨੂੰ ਪੇਸ਼ ਕੀਤਾ | ਸਮਾਰੋਹ ਦੌਰਾਨ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ 'ਚ ਸੱਭਿਆਚਾਰ ਅੰਦਾਜ਼ ਵਿਚ ਫੈਂਸੀ ਡਰੈੱਸ ਮੁਕਾਬਲੇ ਵੀ ਕਰਵਾਏ ਗਏ | ਗਿਆਰਵੀਂ ਕਲਾਸ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਲਈ ਯਾਦਗਾਰੀ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਦੇ ਪਿ੍ੰ. ਰਾਜਪਾਲ ਕੌਰ ਨੇ ਵਿਦਿਆਰਥੀਆਂ ਨੂੰ ਮਿਹਨਤ ਤੇ ਲਗਨ ਨਾਲ ਪੜ੍ਹਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਵੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਅਤੇ ਆਸ਼ੀਰਵਾਦ ਦਿੱਤਾ ਗਿਆ |
ਪਿਛਲੀ ਖ਼ਬਰ ਭਾਜਪਾ ਵਲੋਂ ਵਰਕਰਾਂ ਨੂੰ ਦਿੱਤੀਆਂ ਜ਼ਿੰਮੇਵਾਰੀਆਂ ਨਾਲ ਪਾਰਟੀ ਮਜ਼ਬੂਤ ਹੋਵੇਗੀ-ਸਨੀ ਕੈਂਥ/ਮਨਦੀਪ ਮੱਲਣ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।