03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸੀਟੂ ਵਲੋਂ ਸਾਥੀ ਦੇਵਰਾਜ ਵਰਮਾ ਸੂਬਾਈ ਮੀਤ ਪ੍ਰਧਾਨ ਨਿਯੁਕਤ

ਅਜੀਤ ਡੈਸਕ 01-02-2026
ਰਾਏਕੋਟ, 31 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ ਸੀਟੂ ਦੇ ਸੂਬਾਈ ਅਹੁਦੇਦਾਰਾਂ ਅਤੇ ਸੂਬਾ ਵਰਕਿੰਗ ਕਮੇਟੀ ਮੈਂਬਰਾਂ ਦੀ ਦੋ ਰੋਜ਼ਾ ਮੀਟਿੰਗ ਦੌਰਾਨ ਮਜ਼ਦੂਰਾਂ ਦੇ ਉੱਘੇ ਆਗੂ ਸਾਥੀ ਦੇਵਰਾਜ ਵਰਮਾ ਦਾ ਸੀਟੂ ਵਿਚ ਸ਼ਾਮਿਲ ਹੋਣ 'ਤੇ ਸੀਟੂ ਪੰਜਾਬ ਦੇ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਅਤੇ ਸੂਬਾਈ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿਚ ਜਦੋਂ ਮੋਦੀ ਸਰਕਾਰ ਵਲੋਂ ਮਜ਼ਦੂਰ ਜਮਾਤ ਦੇ ਰਹਿਬਰਾਂ ਵਲੋਂ ਭਾਰੀ ਕੁਰਬਾਨੀਆਂ ਦੇ ਕੇ ਬਣਾਏ ਲੇਬਰ ਕਾਨੂੰਨ ਇਕ ਝਟਕੇ ਵਿਚ ਤੋੜ ਕੇ ਕਾਰਪੋਰੇਟ ਪੱਖੀ 4 ਲੇਬਰ ਕੋਡ ਬਣਾ ਦਿੱਤੇ ਹਨ, ਮਨਰੇਗਾ ਕਾਨੂੰਨ 2005 ਤੋੜ ਕੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਕਰਨ ਲਈ ਵੀ.ਬੀ.ਜੀ.ਰਾਮ.ਜੀ. ਆਜੀਵਿਕਾ ਮਿਸ਼ਨ ਸਕੀਮ ਬਣਾ ਦਿੱਤਾ ਹੈ, ਕਿਸਾਨ-ਮਜ਼ਦੂਰ-ਦਰਮਿਆਨਾ ਤਬਕਾ, ਦੁਕਾਨਦਾਰ, ਛੋਟੇ ਵਪਾਰੀਆਂ ਦੇ ਵਿਰੁੱਧ ਬਿਜਲੀ ਬਿੱਲ ਅਤੇ ਬੀਜ ਬਿੱਲ 2025 ਲਿਆ ਕੇ ਵੱਡੇ-ਵੱਡੇ ਦੇਸੀ ਅਤੇ ਵਿਦੇਸ਼ੀ ਕਾਰਪੋਰੇਟਾਂ ਦੇ ਹਿੱਤ ਪੂਰਨ ਲਈ ਸੂਬਾ ਸਰਕਾਰਾਂ ਨੂੰ ਸਮਾਰਟ ਮੀਟਰ ਲਗਾਉਣ ਲਈ ਤੁਗਲਕੀ ਫ਼ੁਰਮਾਨ ਜਾਰੀ ਕਰ ਦਿੱਤੇ ਹਨ | ਦੂਜੇ ਪਾਸੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੰਮੇਲਨ ਬੁਲਾ ਕੇ ਮਨਰੇਗਾ ਕਾਨੂੰਨ ਦੀ ਰਾਖੀ ਲਈ ਮਤਾ ਪਾਸ ਕਰਵਾ ਦਿੱਤਾ ਹੈ, ਪ੍ਰੰਤੂ ਪੰਜਾਬ ਸਰਕਾਰ ਦੇ ਦੰਦ ਖਾਣ ਲਈ ਹੋਰ ਅਤੇ ਦਿਖਾਵੇ ਲਈ ਹੋਰ ਹਨ | ਸੀਟੂ ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਆਪਣਾ ਸਟੈਂਡ ਸਪੱਸ਼ਟ ਕਰੇ ਕਿ ਉਹ ਮਜ਼ਦੂਰਾਂ ਦੇ ਹੱਕ ਵਿਚ ਹਨ ਜਾਂ ਮੋਦੀ ਸਰਕਾਰ ਦੇ ਕਾਰਪੋਰੇਟ ਪੱਖੀ ਵੀ.ਬੀ.ਜੀ.ਰਾਮ.ਜੀ ਕਾਨੂੰਨ ਦੇ ਹੱਕ ਵਿਚ ਹਨ ਕਿਉਂਕਿ ਪੰਜਾਬ ਸਰਕਾਰ ਦੀਆਂ ਪਨਬੱਸ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਉੱਤੇ ਵੱਡੇ ਬੋਰਡ ਲਗਾ ਕੇ ਮੋਦੀ ਦੀ ਕਾਰਪੋਰੇਟ ਪੱਖੀ ਨੀਤੀਆਂ ਦਾ ਪ੍ਰਚਾਰ ਕਰ ਰਹੇ ਹਨ | ਮਜ਼ਦੂਰ ਆਗੂਆਂ ਨੇ ਪੰਜਾਬ ਸਰਕਾਰ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ | ਇਸ ਮੌਕੇ ਸੀਟੂ ਪੰਜਾਬ ਦੇ ਸੂਬਾਈ ਪ੍ਰਧਾਨ ਸਾਥੀ ਚੰਦਰ ਸ਼ੇਖਰ, ਜਨਰਲ ਸਕੱਤਰ ਮਹਾਂ ਸਿੰਘ ਰੌੜੀ, ਸੂਬਾਈ ਮੀਤ ਪ੍ਰਧਾਨ ਦਲਜੀਤ ਕੁਮਾਰ ਗੋਰਾ ਅਤੇ ਸੂਬਾ ਸਕੱਤਰ ਅਮਰਨਾਥ ਕੂੰਮਕਲਾਂ ਨੇ ਸਾਥੀ ਵਰਮਾ ਦਾ ਨਿੱਘਾ ਸਵਾਗਤ ਕੀਤਾ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸਬੰਧੀ ਪਿੰਡ ਜੌਹਲਾਂ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ਼ਿਕਾਗੋ ਵਿਖੇ ਗਣਤੰਤਰ ਦਿਵਸ ਦੌਰਾਨ ਪਦਮਿਨੀ ਕੋਹਲਾਪੁਰੀ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।