03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਖ਼ਾਲਸਾ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੂੰ ਬੂਟ ਵੰਡੇ

ਅਜੀਤ ਡੈਸਕ 01-02-2026
ਜਗਰਾਉਂ, 31 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਅੱਜ ਖ਼ਾਲਸਾ ਗਰਲਜ਼ ਸਕੂਲ ਦੀਆਂ 20 ਵਿਦਿਆਰਥਣਾਂ ਨੂੰ ਬੂਟ ਤਕਸੀਮ ਕੀਤੇ ਗਏ | ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਪ੍ਰਧਾਨ ਮਦਨ ਲਾਲ ਅਰੋੜਾ ਸੈਕਟਰੀ ਡਾ: ਕੁਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਨੇ ਦੱਸਿਆ ਕਿ ਸੁਸਾਇਟੀ ਵਲੋਂ ਸਮੇਂ-ਸਮੇਂ ਜਿੱਥੇ ਵਿੱਦਿਅਕ ਸੰਸਥਾਵਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਂਦਾ ਹੈ, ਉੱਥੇ ਹੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਮਦਦ ਲਈ ਲਈ ਸਮੇਂ-ਸਮੇਂ ਪ੍ਰੋਜੈਕਟ ਲਗਾਏ ਜਾਂਦੇ ਹਨ | ਇਸ ਮੌਕੇ ਸੁਸਾਇਟੀ ਦੇ ਵਾਈਸ ਚੇਅਰਮੈਨ ਕੰਵਲ ਕੱਕੜ ਪ੍ਰੋਜੈਕਟ ਚੇਅਰਮੈਨ ਮਨੋਹਰ ਸਿੰਘ ਟੱਕਰ, ਪ੍ਰੋਜੈਕਟ ਕੈਸ਼ੀਅਰ ਰਜੀਵ ਗੁਪਤਾ, ਗੋਪਾਲ ਗੁਪਤਾ, ਆਰ.ਕੇ. ਗੋਇਲ, ਜਗਦੀਪ ਸਿੰਘ, ਅਨਿਲ ਮਲਹੋਤਰਾ, ਪਿ੍ੰਸੀਪਲ ਰੇਨੂੰ ਬਾਲਾ ਤੇ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਮੁਹੱਲਾ ਬਲੋਚਾਂ ਵਾਸੀ ਸਫ਼ਾਈ ਸੇਵਕ ਤੋਂ ਡਾਢੇ ਪ੍ਰੇਸ਼ਾਨ, ਕਾਰਜਕਾਰੀ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸਬੰਧੀ ਪਿੰਡ ਜੌਹਲਾਂ ਵਿਖੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।