18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਭਾਰਤੀ ਜੀਵਨ ਬੀਮਾਂ ਨਿਗਮ ਵਲੋਂ ਬੀਮਾ ਸਲਾਹਕਾਰ ਨਰਾਇਣ ਕੌਸ਼ਿਕ ਦਾ ਸਨਮਾਨ

ਅਜੀਤ ਡੈਸਕ 02-02-2026
ਰਾਏਕੋਟ, 1 ਫਰਵਰੀ (ਸੁਸ਼ੀਲ)-ਪਿਛਲੇ ਦਿਨੀਂ ਭਾਰਤੀ ਜੀਵਨ ਬੀਮਾ ਨਿਗਮ ਵਲੋਂ ਜੈਪੁਰ 'ਚ ਕਰਵਾਏ ਗਏ ਇਕ ਜ਼ੋਨ ਪੱਧਰੀ ਸਨਮਾਨ ਸਮਾਰੋਹ ਦੌਰਾਨ ਸਥਾਨਕ ਸ਼ਹਿਰ ਦੇ ਪ੍ਰਸਿੱਧ ਬੀਮਾਂ ਸਲਾਹਕਾਰ ਨਰਾਇਣ ਕੌਸ਼ਿਕ ਨੂੰ ਉਨ੍ਹਾਂ ਦੀਆਂ ਬੀਮਾਂ ਖੇਤਰ ਵਿਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੂੰ ਇਹ ਵਿਸ਼ੇਸ਼ ਸਨਮਾਨ ਐੱਲ.ਆਈ.ਸੀ. ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਮੈਨੇਜਿੰਗ ਡਾਇਰੈਕਟਰ ਆਰ.ਦੋਰਾਈਸਵਾਮੀ ਵਲੋਂ ਭੇਟ ਕੀਤਾ ਗਿਆ | ਇਸ ਸਮਾਰੋਹ ਦੌਰਾਨ ਜਿੱਥੇ ਉੱਤਰ ਜ਼ੋਨ ਦੇ ਜ਼ੋਨਲ ਮੈਨੇਜਰ ਸ਼੍ਰੀ ਜੇ.ਪੀ.ਐੱਸ. ਬਜਾਜ ਸਮੇਤ ਕਈ ਉੱਚ ਅਧਿਕਾਰੀ, ਸੀਨੀਅਰ ਅਧਿਕਾਰੀ ਅਤੇ ਦੇਸ਼ ਭਰ ਤੋਂ ਆਏ ਚੋਣਵੇਂ ਏਜੰਟ ਹਾਜ਼ਰ ਸਨ | ਇਸ ਵਿਸ਼ੇਸ਼ ਸਨਮਾਨ ਲਈ ਉਨ੍ਹਾਂ ਨੂੰ ਭਰਪੂਰ ਵਧਾਈਆਂ ਮਿਲ ਰਹੀਆਂ ਹਨ |
ਪਿਛਲੀ ਖ਼ਬਰ ਡੇਰਾ ਪੀਰ ਬਾਬਾ ਕੜਕੜੀ ਸ਼ਾਹ ਪਿੰਡ ਤਲਵੰਡੀ ਰਾਏ ਦੇ ਸਾਲਾਨਾ ਸਮਾਗਮਾਂ ਸੰਬੰਧੀ ਤਿਆਰੀਆਂ ਮੁਕੰਮਲ 5, 6 ਤੇ 7 ਫਰਵਰੀ... ਅਗਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।