18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦੇ ਹੁਨਰ ਮੁਕਾਬਲੇ ਕਰਵਾਏ

ਅਜੀਤ ਡੈਸਕ 02-02-2026
ਸਿੱਧਵਾਂ ਬੇਟ, 1 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਲਾਲਾ ਲਾਜਪਤ ਰਾਏ ਡੀ.ਏ.ਵੀ. ਕਾਲਜ ਜਗਰਾਉਂ ਦੀ ਟੀਮ ਵਲੋਂ ਵਿਦਿਆਰਥੀਆਂ ਦੇ ਹੁਨਰ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੱਚਿਆਂ ਵਲੋਂ ਪੇਂਟਿੰਗ, ਸੁੰਦਰ ਲਿਖਾਈ, ਸਲੋਗਨ ਲਿਖਣ, ਸਲਾਦ ਬਣਾਉਣ ਆਦਿ ਦੇ ਮੁਕਾਬਲੇ ਕਰਵਾਏ ਗਏ | ਭਾਗ ਲੈਣ ਵਾਲੇ ਹਰ ਵਿਦਿਆਰਥੀ ਨੂੰ ਸਰਟੀਫ਼ਿਕੇਟ ਵੀ ਦਿੱਤਾ ਗਿਆ | ਵਿਸ਼ੇਸ਼ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿਚ ਅਰਸ਼ਦੀਪ ਸਿੰਘ ਨੇ ਸਲੋਗਨ ਲਿਖਣ ਵਿਚ ਪਹਿਲਾ ਸਥਾਨ, ਲਕਸ਼ਦੀਪ ਕੌਰ ਅਤੇ ਖੁਸ਼ਦੀਪ ਕੌਰ ਨੇ ਸਲਾਦ ਬਣਾਉਣ ਵਿਚ ਤੀਜਾ ਸਥਾਨ ਹਾਸਲ ਕੀਤਾ | ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦਿੱਤੇ ਗਏ | ਪਿ੍ੰਸੀਪਲ ਮੈਡਮ ਮੋਨਾ ਠਾਕੁਰ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਦਿਆਂ ਆਖਿਆ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲੈਣ ਨਾਲ ਸਾਡਾ ਮਾਨਸਿਕ ਵਿਕਾਸ ਹੁੰਦਾ ਹੈ | ਇਸ ਲਈ ਸਾਰੇ ਬੱਚਿਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਅਤੇ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ | ਇਸ ਮੌਕੇ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰਧਾਨ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਟਰੀ ਅੰਜੂ ਬਾਲਾ ਅਤੇ ਗਗਨਦੀਪ ਬਾਵਾ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਕਾਂਗਰਸੀ ਆਗੂ ਸਾਬਕਾ ਫੌਜੀ ਗੁਰਮੇਜ਼ ਸਿੰਘ ਮੁਦਾਰਪੁਰਾ ਦੀ ਪਤਨੀ ਬੀਬੀ ਗੁਰਮੀਤ ਕੌਰ ਨਮਿਤ ਸ਼ਰਧਾਂਜਲੀ ਸਮਾਰੋਹ ਅਗਲੀ ਖ਼ਬਰ ਡਾਂਗੋਂ 'ਚ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਸੰਤ ਬਾਬਾ ਸਰਬਜੋਤ ਸਿੰਘ ਡਾਂਗੋਂ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।