15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 03-02-2026
ਰਾਏਕੋਟ, 2 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਪਿੰਡ ਤਲਵੰਡੀ ਰਾਏ ਵਿਖੇ ਭਗਤ ਰਵਿਦਾਸ ਜੀ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੀ ਜੀਵਨੀ ਸਬੰਧੀ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਰਾਗੀ ਗਿਆਨੀ ਜਸਵਿੰਦਰ ਸਿੰਘ ਤਲਵੰਡੀ ਦੇ ਜਥੇ ਵਲੋਂ ਕੀਰਤਨ ਦੀ ਸੇਵਾ ਕੀਤੀ | ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ, ਮੈਨੇਜਰ ਸਤਪਾਲ ਸਿੰਘ ਤਲਵੰਡੀ, ਕਰਨਲ ਜਸਮਿੰਦਰ ਸਿੰਘ, ਛਿੰਦਰਪਾਲ ਸਿੰਘ ਢਿੱਲੋਂ, ਅਵਤਾਰ ਸਿੰਘ ਗਰੇਵਾਲ, ਪਰਮਜੀਤ ਸਿੰਘ ਚਕਰ ਵਾਲੇ, ਬਲਜੀਤ ਸਿੰਘ ਢਿੱਲੋਂ, ਸੁਖਦੇਵ ਸਿੰਘ ਧਾਲੀਵਾਲ, ਅੰਮਿ੍ਤਪਾਲ ਸਿੰਘ, ਅਵਤਾਰ ਸਿੰਘ ਬੋਪਾਰਾਏ, ਜਰਨੈਲ ਸਿੰਘ ਧਾਲੀਵਾਲ ਕੈਨੇਡਾ, ਸਾਬਕਾ ਪ੍ਰਧਾਨ ਜਰਨੈਲ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਦੀ ਬਦਲਾਅ ਵਾਲੀ ਸਰਕਾਰ ਹੁਣ ਆਖ਼ਰੀ ਸਾਹਾਂ 'ਤੇ-ਭਰੋਵਾਲ ਅਗਲੀ ਖ਼ਬਰ ਨਗਰ ਸਿੱਧਵਾਂ ਬੇਟ ਦੇ ਗੁਰਦੁਆਰਾ ਸਾਹਿਬ ਵਿਖੇ ਆਯੂਸ਼ ਕੈਂਪ ਲਗਾ ਕੇ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।