26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮੱਲ੍ਹਾ ਪਰਿਵਾਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਅਗਵਾੜ ਲੋਪੋ ਦੇ ਵਿਦਿਆਰਥੀਆਂ ਨੂੰ ਜਰਸੀਆਂ ਦਿੱਤੀਆਂ

ਅਜੀਤ ਡੈਸਕ 04-02-2026
ਜਗਰਾਉਂ, 3 ਫਰਵਰੀ (ਗਾਲਿਬ, ਵਿਨੋਦ)-ਜਿਊਣ ਸਿੰਘ ਭਾਗ ਸਿੰਘ ਮੱਲ੍ਹਾ ਚੈਰੀਟੇਬਲ ਟਰੱਸਟ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਗਵਾੜ ਲੋਪੋ ਦੇ ਵਿਦਿਆਰਥੀਆਂ ਨੂੰ ਗਰਮ ਜਰਸੀਆਂ ਵੰਡੀਆਂ ਗਈਆਂ | ਇਸ ਮੌਕੇ ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਉਨ੍ਹਾਂ ਦੀ ਧਰਮਪਤਨੀ ਸੰਦੀਪ ਕੌਰ ਮੱਲ੍ਹਾ ਤੇ ਬੱਚੀਆਂ ਕਮਲ ਤੇ ਕਿਸਮਤ ਵਲੋਂ ਗਰਮ ਜਰਸੀਆਂ ਵਿਦਿਆਰਥੀਆਂ ਨੂੰ ਆਪਣੇ ਹੱਥੀ ਦਿੱਤੀਆਂ ਗਈਆਂ | ਇਸ ਮੌਕੇ ਸੀਨੀਅਰ ਆਗੂ ਦੀਪਇੰਦਰ ਸਿੰਘ ਭੰਡਾਰੀ ਅਤੇ ਕੌਂਸਲਰ ਸਤੀਸ਼ ਕੁਮਾਰ ਦੌਧਰੀਆ ਨੇ ਕਿਹਾ ਕਿ ਮੱਲ੍ਹਾ ਪਰਿਵਾਰ ਸਮੇਂ-ਸਮੇਂ 'ਤੇ ਲੋੜਵੰਦਾਂ ਦੀ ਮਦਦ ਕਰਦਾ ਰਹਿੰਦਾ ਹੈ | ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਅਗਵਾੜ ਲੋਪੋ ਦੇ ਪਿੰ੍ਰਸੀਪਲ ਰਾਧਾ ਰਾਣੀ ਨੇ ਮੱਲ੍ਹਾ ਪਰਿਵਾਰ ਦਾ ਧੰਨਵਾਦ ਕੀਤਾ | ਇਸ ਮੌਕੇ ਕਮਲਜੀਤ ਕੌਰ, ਅਮਨਦੀਪ ਕੌਰ, ਜਸਨੀਤ ਕੌਰ ਤੇ ਮਨਦੀਪ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਚਾਇਤ ਵਲੋਂ ਬਣਾਈ ਜਾ ਰਹੀ ਗਲੀ ਵਿਚ ਨਿਯਮਾਂ ਦੀ ਅਣਦੇਖੀ ਕਰਨ ਦੇ ਦੋਸ਼ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਨੇ ਪ੍ਰਭੂ ਪ੍ਰਾਪਤੀ ਲਈ ਮਨ ਖੋਜਣ ਦਾ ਸਿਧਾਂਤ ਸਿਖਾਇਆ-ਬਾਬਾ ਜਸਦੇਵ ਸਿੰਘ ਲੋਹਟਬੱਦੀ ਲੋਹਟਬੱਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।