27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪਿੰਡ ਤਲਵੰਡੀ ਰਾਏ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 15 ਨੂੰ

ਅਜੀਤ ਡੈਸਕ 04-02-2026
ਰਾਏਕੋਟ, 3 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਗੰਗਾਸਾਗਰ ਸਾਹਿਬ ਪਾਤਿਸ਼ਾਹੀ 10ਵੀਂ ਪਿੰਡ ਤਲਵੰਡੀ ਰਾਏ ਵਿਖੇ ਬਲਵਿੰਦਰ ਸਿੰਘ ਢਿੱਲੋਂ ਯੂ.ਕੇ, ਬਲਵੀਰ ਸਿੰਘ ਯੂ.ਕੇ. ਦੇ ਉਪਰਾਲੇ ਸਦਕਾ ਐੱਨ.ਆਰ.ਆਈ ਪਰਿਵਾਰਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਦੀਸ਼ ਸਿੰਘ ਢਿੱਲੋਂ ਅਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਕੈਂਪ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ 15 ਫਰਵਰੀ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਪਿੰਡ ਤਲਵੰਡੀ ਰਾਏ ਦੇ ਗੁਰਦੁਆਰਾ ਗੰਗਾਸਾਗਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦੌਰਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਦੇ ਅੱਖਾਂ ਦੇ ਮਾਹਿਰ ਡਾ: ਕਪਲਮੀਤ ਸਿੰਘ, ਡਾ: ਨਵਨੀਤ ਗਰਗ ਤੇ ਡਾ: ਅਮਨਦੀਪ ਬੇਦੀ ਦੀ ਟੀਮ ਵਲੋਂ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ ਜਾਵੇਗਾ | ਕੈਂਪ ਦੌਰਾਨ ਮਰੀਜ਼ਾਂ ਦੇ ਟੈਸਟ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਦੇ ਨਜ਼ਦੀਕੀ ਰਿਸ਼ਤੇਦਾਰ ਤਿ੍ਸ਼ਨ ਸਿੰਘ ਖੈਹਿਰਾ ਦਾ ਦਿਹਾਂਤ ਅੰਤਿਮ ਸੰਸ... ਅਗਲੀ ਖ਼ਬਰ ਮੰਤਰੀ ਨੇ 7.49 ਕਰੋੜ ਰੁਪਏ ਦੀ ਲਾਗਤ ਨਾਲ ਰਾਹੋਂ ਤੋਂ ਜਾਡਲਾ ਤੱਕ ਬਣੀ ਸੜਕ ਦਾ ਕੀਤਾ ਅਚਨਚੇਤ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।