28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਹੰਬੜਾਂ 'ਚ ਵਰਕਰਾਂ ਨੇ ਲੱਡੂ ਵੰਡੇ

ਅਜੀਤ ਡੈਸਕ 04-02-2026
ਹੰਬੜਾਂ, 3 ਫਰਵਰੀ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਉਪਰੰਤ ਜੇਲ੍ਹ 'ਚੋਂ ਬਾਹਰ ਆਉਣ 'ਤੇ ਅਕਾਲੀ ਦਲ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਕਸਬਾ ਹੰਬੜਾਂ 'ਚ ਇਕੱਤਰ ਹੋਏ ਅਕਾਲੀ ਦਲ ਵਰਕਰਾਂ ਵਲੋਂ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਲੱਡੂ ਵੰਡੇ ਗਏ | ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਅਵਤਾਰ ਸਿੰਘ ਤਾਰੀ ਚੀਮਾਂ, ਸਾਬਕਾ ਸਰਪੰਚ ਗੁਰਮੀਤ ਸਿੰਘ ਧਾਲੀਵਾਲ, ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਬਲਾਕ ਸੰਮਤੀ ਮੈਂਬਰ ਕਾਰਜ ਸਿੰਘ ਬਾਠ, ਸਾਬਕਾ ਸਰਪੰਚ ਸੁਖਦੇਵ ਸਿੰਘ ਤੂਰ, ਪੰਚ ਗੁਰਚਰਨ ਸਿੰਘ ਬਾਠ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਪੰਚ ਖੁਸ਼ਪ੍ਰੀਤ ਸਿੰਘ ਥਿੰਦ, ਕਪੂਰ ਸਿੰਘ ਘੁੰਮਣ, ਮੇਜਰ ਸਿੰਘ ਚੀਮਾ, ਆੜ੍ਹਤੀ ਜਗਤਾਰ ਸਿੰਘ ਕੈਲੇ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚਾਈ ਦੀ ਜਿੱਤ ਹੋਈ ਹੈ, ਕਿਉਂਕਿ ਸ. ਮਜੀਠੀਆ ਬਹੁਤ ਹੀ ਨੇਕ ਤੇ ਇਮਾਨਦਾਰ ਆਗੂ ਹਨ | ਇਸ ਮੌਕੇ ਬਲਵਿੰਦਰ ਸਿੰਘ ਭੈਰੋਮੁੰਨਾਂ, ਪੰਚ ਸੁਖਜੀਤ ਸਿੰਘ ਬਾਠ, ਕੁਲਵੰਤ ਸਿੰਘ ਬਾਠ, ਦਾਰਾ ਸਿੰਘ ਤੂਰ, ਜਸਵੀਰ ਸਿੰਘ ਰਾਣਾ, ਸਾਬਕਾ ਸਰਪੰਚ ਬੂਟਾ ਸਿੰਘ ਤੂਰ, ਪੰਚ ਅਜੀਤ ਸਿੰਘ ਢਿੱਲੋਂ, ਅਮਨ ਭੈਰੋਮੁੰਨਾਂ, ਪੰਚ ਅਜੀਤ ਸਿੰਘ ਢਿੱਲੋਂ, ਸਾਬਕਾ ਸਰਪੰਚ ਗੋਰਾ ਬਾਠ, ਅਮਰ ਸਿੰਘ ਪੱਪੂ, ਚੇਤ ਸਿੰਘ, ਸਾਬਕਾ ਪੰਚ ਸੁਖਦੇਵ ਸਿੰਘ ਮੰਗਾ, ਇੰਦਰਜੀਤ ਸਿੰਘ ਪੁੜੈਣ, ਹਰਪਾਲ ਸਿੰਘ ਪਾਲੀ ਸਮੇਤ ਹੋਰ ਅਕਾਲੀ ਦਲ ਦੇ ਵਰਕਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਪਿੰਡ ਪੁੜੈਣ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਦੇ ਨਜ਼ਦੀਕੀ ਰਿਸ਼ਤੇਦਾਰ ਤਿ੍ਸ਼ਨ ਸਿੰਘ ਖੈਹਿਰਾ ਦਾ ਦਿਹਾਂਤ ਅੰਤਿਮ ਸੰਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।