07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਮਹੰਤ ਲਛਮਣ ਦਾਸ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ 'ਚ ਵਿਸ਼ੇਸ਼ ਸਮਾਗਮ ਕਰਵਾਇਆ

ਅਜੀਤ ਡੈਸਕ 22-02-2026
ਚੌਂਕੀਮਾਨ, 21 ਫਰਵਰੀ (ਤੇਜਿੰਦਰ ਸਿੰਘ ਚੱਢਾ)-ਅੱਜ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਹੰਤ ਲਛਮਣ ਦਾਸ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਵਿਖੇ ਮਨਾਇਆ ਗਿਆ | ਇਸ ਮੌਕੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਮੈਡਮ ਹਰਮਨਦੀਪ ਕੌਰ ਨੇ ਬੋਲਦਿਆਂ ਕਿਹਾ ਕਿ ਮਾਂ-ਬੋਲੀ ਮਾਂ ਦੀ ਗੋਦ ਅਤੇ ਪਰਿਵਾਰਿਕ ਮਾਹੌਲ ਤੋਂ ਮਿਲਦੀ ਹੈ | ਮੈਡਮ ਰਮਨਪ੍ਰੀਤ ਕੌਰ ਨੇ ਬੋਲਦਿਆਂ ਕਿਹਾ ਕਿ ਭਾਸ਼ਾ ਸਾਡੇ ਗੁਰੂ ਸਾਹਿਬਾਨਾਂ, ਪੀਰਾਂ, ਫਕੀਰਾਂ ਅਤੇ ਪੁਰਖਿਆਂ ਦੀ ਮਹਾਨ ਵਿਰਾਸਤ ਹੈ | ਇਸ ਮੌਕੇ ਪਿ੍ੰਸੀਪਲ ਬਲਦੇਵ ਬਾਵਾ ਨੇ ਬੋਲਦਿਆਂ ਕਿਹਾ ਕਿ ਮਨੁੱਖ ਆਪਣੀਆਂ ਭਾਵਨਾਵਾਂ ਸੁੱਖ, ਖੁਸ਼ੀ, ਦੁੱਖ ਚਾਅ, ਉਮੰਗਾਂ ਅਤੇ ਅਰਮਾਨਾਂ ਦਾ ਪ੍ਰਗਟਾਵਾ ਮਾਂ-ਬੋਲੀ ਰਾਹੀਂ ਹੀ ਸਕੂਨ ਨਾਲ ਕਰ ਸਕਦਾ ਹੈ | ਪਿ੍ੰਸੀਪਲ ਬਲਦੇਵ ਬਾਵਾ ਨੇ ਸੀ.ਬੀ.ਐੱਸ.ਈ. ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਕਿ ਪੰਜਵੀਂ ਸ਼੍ਰੇਣੀ ਤੱਕ ਦੀ ਸਿੱਖਿਆ ਨੂੰ ਮਾਤ ਭਾਸ਼ਾ ਰਾਹੀਂ ਸਿੱਖਣ ਦੇ ਮੌਕੇ ਪ੍ਰਦਾਨ ਕੀਤੇ ਹਨ | ਇਸ ਮੌਕੇ ਵਿਦਿਆਰਥੀ ਈਸ਼ਵਰਪਾਲ ਨੇ 'ਮਾਂ-ਬੋਲੀ ਦਾ ਸਤਿਕਾਰ ਕਰੋ' ਗੀਤ ਅਤੇ ਸਕੂਲ ਦੀਆਂ ਵਿਦਿਆਰਥਣਾਂ ਨੇ 'ਜੁੱਗ-ਜੁੱਗ ਜੀਓਣ ਸਰੋਤੇ ਮਾਂ-ਬੋਲੀ ਪੰਜਾਬੀ ਦੇ' ਸਮੂਹ ਗਾਣ ਪੇਸ਼ ਕੀਤਾ | ਇਸ ਮੌਕੇ ਮੈਡਮ ਜਸਮਿੰਦਰ ਕੌਰ, ਮੈਡਮ ਦਲਵੀਰ ਕੌਰ, ਮੈਡਮ ਅੰਮਿ੍ਤਪਾਲ ਕੌਰ, ਮੈਡਮ ਸੁਖਦੀਪ ਕੌਰ, ਮੈਡਮ ਹਰਮਨਦੀਪ ਕੌਰ, ਮੈਡਮ ਰਮਨਪ੍ਰੀਤ ਕੌਰ, ਮੈਡਮ ਮਨਪ੍ਰੀਤ ਕੌਰ, ਮੈਡਮ ਜਸਪ੍ਰੀਤ ਕੌਰ, ਮੈਡਮ ਸੁਖਪ੍ਰੀਤ ਕੌਰ, ਮੈਡਮ ਕਿਰਨਪ੍ਰੀਤ ਕੌਰ, ਗੁਰਚਰਨ ਸਿੰਘ, ਗੁਰਿੰਦਰ ਪਾਲ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਬਿੰਦਰਪਾਲ ਸਿੰਘ, ਕੁਲਦੀਪ ਸਿੰਘ, ਹਰਵਿੰਦਰ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਕੇ.ਐੱਨ.ਐੱਸ ਕੰਗ ਨੇ ਲੁਧਿਆਣਾ-ਹੰਬੜਾਂ-ਸਿੱਧਵਾਂ ਬੇਟ ਸੜਕ 'ਤੇ ਪ੍ਰੀਮਿਕਸ ਪਾਏ ਜਾਣ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਪਿੰਡ ਸੁਖਾਣਾ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।