12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮਾਤਾ ਸ਼ਕੁੰਤਲਾ ਦੇਵੀ ਢੰਡ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਕੈਂਪ ਕੱਲ੍ਹ

ਅਜੀਤ ਡੈਸਕ 07-03-2026
ਸਿੱਧਵਾਂ ਬੇਟ, 6 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਸੇਵਾ ਮੁਕਤ ਕਾਨੂੰਗੋ ਬਿਕਰਮਜੀਤ ਢੰਡ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਮਾਤਾ ਸਵ: ਸ਼ਕੁੰਤਲਾ ਦੇਵੀ ਪਤਨੀ ਸਵ: ਸੋਹਨ ਲਾਲ ਢੰਡ ਦੀ ਯਾਦ ਵਿਚ ਲੋਕ ਸੇਵਾ ਸੁਸਾਇਟੀ ਰਜਿ: ਜਗਰਾਉਂ ਵਲੋਂ ਆਪਣਾ 47ਵਾਂ ਅੱਖਾਂ (ਚਿੱਟੇ ਮੋਤੀਏ) ਦਾ ਮੁਫ਼ਤ ਆਪ੍ਰੇਸ਼ਨ 8 ਮਾਰਚ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ 1:00 ਵਜੇ ਤੱਕ ਸਥਾਨਿਕ ਕਸਬੇ ਦੇ ਸ਼੍ਰੀ ਦੁਰਗਾ ਮਾਤਾ ਮੰਦਿਰ ਵਿਚ ਲਗਾਇਆ ਜਾ ਰਿਹਾ ਹੈ | ਜਿਸ ਦੌਰਾਨ ਸ਼ੰਕਰਾ ਹਸਪਤਾਲ ਮੁੱਲਾਂਪੁਰ ਦੇ ਡਾਕਟਰਾਂ ਦੀ ਟੀਮ ਸਿਰਫ਼ ਚਿੱਟੇ ਮੋਤੀਏ ਵਾਲੇ ਮਰੀਜ਼ਾਂ ਦਾ ਚੈੱਕਅੱਪ ਕਰੇਗੀ ਅਤੇ ਬਾਅਦ ਵਿਚ ਸ਼ੰਕਰਾ ਹਸਪਤਾਲ ਮੁੱਲਾਂਪੁਰ ਵਿਖੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਕੀਤੇ ਜਾਣਗੇ | ਉਨ੍ਹਾਂ ਮਰੀਜ਼ਾਂ ਨੂੰ ਆਪਣੇ ਅਧਾਰ ਕਾਰਡ ਵੀ ਨਾਲ ਲਿਆਉਣ ਦੀ ਅਪੀਲ ਕੀਤੀ | ਇਸ ਦੌਰਾਨ ਸੰਸਥਾ ਦੇ ਸਰਪ੍ਰਸਤ ਰਜਿੰਦਰ ਜੈਨ, ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਦਲ ਲਾਲ ਅਰੋੜਾ, ਸੈਕਟਰੀ ਕੁਲਭੂਸ਼ਣ ਗੁਪਤਾ ਆਦਿ ਨੇ ਵੀ ਬੇਟ ਇਲਾਕੇ ਦੇ ਲੋਕਾਂ ਨੂੰ ਇਸ ਕੈਂਪ ਦਾ ਲਾਹਾ ਲੈਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ 'ਪੰਜਾਬ ਬਚਾਓ, ਸੁਖਬੀਰ ਬਾਦਲ ਲਿਆਓ' ਮੁਹਿੰਮ ਨੂੰ ਮਿਲ ਰਹੇ ਭਰਵੇਂ ਸਮਰਥਨ ਤੋਂ ਘਬਰਾਏ ਵਿਰੋਧੀਆਂ ਦੀ ਨੀਂਦ ਉੱਡੀ ਅਗਲੀ ਖ਼ਬਰ ਕੇਂਦਰ ਸਰਕਾਰ ਖਾੜੀ ਦੇਸ਼ਾਂ ਵਿਚ ਫਸੇ ਲੋਕਾਂ ਨੂੰ ਸਹੀ ਸਲਾਮਤ ਲੈ ਕੇ ਆਵੇ-ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।