28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਚੰਡੀਗੜ੍ਹ ਵਿਖੇ ਬਜਟ ਇਜਲਾਸ ਦੇ ਵਿਰੋਧ 'ਚ ਕੀਤੇ ਪ੍ਰਦਰਸ਼ਨ ਦੌਰਾਨ ਪੁਲਿਸ ਦੀ ਧੱਕਾ-ਮੁੱਕੀ 'ਚ ਮਹਿਲਾ ਆਗੂ ਕਰਮਜੀਤ ਢਿੱਲੋਂ ਜ਼ਖ਼ਮੀ

ਅਜੀਤ ਡੈਸਕ 08-03-2026
• ਮਹਿਲਾ ਆਗੂ ਸਮੇਤ ਕਾਂਗਰਸੀ ਆਗੂਆਂ ਵਲੋਂ ਪੁਲਿਸ ਦੀ ਕਾਰਵਾਈ ਦੀ ਸਖ਼ਤ ਨਿਖੇਧੀ
ਜਗਰਾਉਂ, 7 ਮਾਰਚ (ਗੁਰਦੀਪ ਸਿੰਘ ਮਲਕ)-ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਕਾਂਗਰਸ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਵਲੋਂ ਕੀਤੀ ਗਈ ਧੱਕਾ-ਮੁੱਕੀ ਦੌਰਾਨ ਕਾਂਗਰਸ ਦੀਆਂ ਕਈ ਮਹਿਲਾ ਆਗੂਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ | ਜਿੰਨ੍ਹਾਂ ਵਿਚ ਪੰਜਾਬ ਕਾਂਗਰਸ ਦੀ ਪ੍ਰਧਾਨ ਬੀਬੀ ਗੁਰਸਰਨ ਕੌਰ ਰੰਧਾਵਾ ਅਤੇ ਪੰਜਾਬ ਕਾਂਗਰਸ ਦੀ ਮੁੱਖ ਬੁਲਾਰਾ ਬੀਬੀ ਕਰਮਜੀਤ ਕੌਰ ਢਿੱਲੋਂ ਵੀ ਸ਼ਾਮਿਲ ਹਨ | ਪੁਲਿਸ ਦੀ ਧੱਕਾ-ਮੁੱਕੀ ਦਾ ਸ਼ਿਕਾਰ ਹੋਈ ਮਹਿਲਾ ਆਗੂ ਨੂੰ ਇਲਾਜ ਲਈ ਜਗਰਾਉਂ ਦੇ ਸੁਖਵੀਨ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ | ਜਿਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਕਰਦਿਆਂ ਦੱਸਿਆ ਕਿ ਮਹਿਲਾ ਆਗੂ ਦੇ ਕਈ ਸੱਟਾਂ ਲੱਗੀਆਂ ਹਨ ਅਤੇ ਇਕ ਮੋਢੇ ਦਾ ਮਾਸ ਫੱਟ ਗਿਆ ਹੈ ਅਤੇ ਬਾਹਾਂ ਉੱਪਰ ਵੀ ਜ਼ਖ਼ਮ ਹਨ | ਇਸ ਮੌਕੇ ਕਰਮਜੀਤ ਕੌਰ ਢਿੱਲੋਂ ਨੇ ਕਿਹਾ ਕਿ ਕੱਲ੍ਹ ਚੰਡੀਗੜ੍ਹ ਪੁਲਿਸ ਵਲੋਂ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕਾਂਗਰਸ ਦੇ ਰੋਸ ਪ੍ਰਦਰਸ਼ਨ ਨੂੰ ਫੇਲ੍ਹ ਕਰਨ ਲਈ ਸ਼ਰ੍ਹੇਆਮ ਧੱਕੇਸ਼ਾਹੀ ਅਤੇ ਗੁੰਡਾਗਰਦੀ ਕੀਤੀ | ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਵੀ
ਨਹੀਂ ਬਖ਼ਸ਼ਿਆ ਗਿਆ ਅਤੇ ਮਹਿਲਾ ਕਾਂਗਰਸ ਦੀਆਂ ਵਰਕਰਾਂ ਨੂੰ ਡੰਡਿਆਂ ਨਾਲ ਧੱਕੇ ਮਾਰ ਕੇ ਖਦੇੜਨ ਦੀ ਕੋਸ਼ਿਸ ਕੀਤੀ ਗਈ | ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਆਪਣੇ ਹੱਕਾਂ ਦੀ ਮੰਗ ਲਈ ਸ਼ਾਂਤਮਈ ਪ੍ਰਦਰਸ਼ਨ ਕਰਦੀਆਂ ਮਹਿਲਾਵਾਂ ਉੱਪਰ ਪਾਣੀ ਦੀਆਂ ਬੁਛਾਰਾਂ ਮਾਰੀਆਂ ਗਈ ਅਤੇ ਮਹਿਲਾਵਾਂ ਨੂੰ ਡਾਗਾਂ ਨਾਲ ਪਿਛੇ ਨੂੰ ਧੱਕਿਆ ਗਿਆ ਅਤੇ ਸੋਟੀਆਂ ਮਾਰਕੇ ਜ਼ਖ਼ਮੀ ਕਰ ਦਿੱਤਾ ਗਿਆ |
ਉਨ੍ਹਾਂ ਪੁਲਿਸ ਧੱਕੇਸ਼ਾਹੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਡੰਡੇ ਦੇ ਜ਼ੋਰ ਨਾਲ ਕਾਂਗਰਸ ਦੀ ਜੁਬਾਨ ਨਹੀਂ ਬੰਦ ਕੀਤੀ ਜਾ ਸਕਦੀ | ਇਸ ਦੌਰਾਨ ਐੱਮ.ਐੱਲ.ਏ. ਸੁਖਪਾਲ ਸਿੰਘ ਖਹਿਰਾ, ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ, ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਪ੍ਰਧਾਨ ਜਤਿੰਦਰਪਾਲ ਰਾਣਾ, ਕਾਮਰੇਡ ਰਵਿੰਦਰਪਾਲ ਰਾਜੂ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ, ਯੂਥ ਪ੍ਰਧਾਨ ਮਨੀ ਗਰਗ, ਸਾਬਕਾ ਸਰਪੰਚ ਜਗਜੀਤ ਸਿੰਘ ਕਾਉਂਕੇ, ਪ੍ਰਧਾਨ ਗੋਪਾਲ ਸ਼ਰਮਾ ਆਦਿ ਨੇ ਮਹਿਲਾ ਕਾਂਗਰਸੀ ਆਗੂਆਂ ਨਾਲ ਕੀਤੀ ਧੱਕਾ-ਮੁੱਕੀ ਦੀ ਸਖ਼ਤ ਨਿਖੇਧੀ ਕੀਤੀ ਹੈ |
ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਜਗਰਾਉਂ 'ਚ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਬੇਟ ਇਲਾਕੇ 'ਚ ਬੇਖੌਫ਼ ਲੁਟੇਰਿਆਂ ਨੇ ਤਿੰਨ ਵਾਰਦਾਤਾਂ ਕਰ ਕੇ ਮੁੜ ਪਾਈ ਦਹਿਸ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।