28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਮਲੌਦ ਵਿਖੇ 13ਵਾਂ ਵਿਸ਼ਾਲ ਭਗਵਤੀ ਜਾਗਰਣ 28 ਨੂੰ

ਅਜੀਤ ਡੈਸਕ 26-03-2026
ਮਲੌਦ, 25 ਮਾਰਚ (ਦਿਲਬਾਗ ਸਿੰਘ ਚਾਪੜਾ)-ਮਾਤਾ ਨੈਣਾ ਦੇਵੀ ਜਾਗਰਣ ਕਮੇਟੀ ਮਲੌਦ ਵੱਲੋਂ ਇਲਾਕਾ ਨਿਵਾਸੀਆਂ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਅਤੇ ਪੰਡਿਤ ਕ੍ਰਿਸ਼ਨ ਕੁਮਾਰ ਜੋਸ਼ੀ, ਸੰਤ ਅਵਤਾਰ ਸਿੰਘ ਬਾਬਰਪੁਰ ਅਤੇ ਗੱਦੀ ਨਸ਼ੀਨ ਮਲੌਦ ਪਲਕ ਮਹੰਤ ਦੇ ਆਸ਼ੀਰਵਾਦ ਨਾਲ 13ਵਾਂ ਵਿਸ਼ਾਲ ਭਗਵਤੀ ਜਾਗਰਣ ਦੁਧਾਲ ਰੋਡ ਮਲੌਦ ਵਿਖੇ 28 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਸੰਜੀਵ ਪੁਰੀ, ਕਾਰੋਬਾਰੀ ਵਿਜੈ ਗਰਗ, ਪ੍ਰਧਾਨ ਵਰਿੰਦਰ ਗੇਂਦ ਅਤੇ ਕਾਰੋਬਾਰੀ ਪਿ੍ੰਸ ਸਿੰਗਲਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਵਿਸ਼ਾਲ ਭਗਵਤੀ ਜਾਗਰਣ ਦੌਰਾਨ ਵਿਸ਼ਵ ਪ੍ਰਸਿੱਧ ਭਜਨ ਗਾਇਕ ਮਨੀ ਲਾਡਲਾ ਅੰਮਿ੍ਤਸਰ ਵਾਲੇ ਆਪਣੀਆਂ ਸੁੰਦਰ ਭੇਂਟਾਂ ਰਾਹੀਂ ਮਾਤਾ ਦਾ ਗੁਣਗਾਨ ਕਰਨਗੇ | ਉਨ੍ਹਾਂ ਦੱਸਿਆ ਕਿ ਜਾਗਰਣ ਦੌਰਾਨ ਮਾਤਾ ਜੀ ਦੀਆਂ ਪੰਜ ਜੋਤਾਂ ਦੇ ਦਰਸ਼ਨ ਕਰਵਾਏ ਜਾਣਗੇ | ਜਾਗਰਣ ਦਾ ਲਾਇਵ ਪ੍ਰਸਾਰਨ ਅਵਤਾਰ ਟੀ. ਵੀ. 13 ਦੇ ਕੀਤਾ ਜਾਵੇਗਾ | ਸ਼ਰਧਾਲੂਆਂ ਲਈ ਭੰਡਾਰੇ ਅਤੁੱਟ ਵਰਤਾਏ ਜਾਣਗੇ |
ਪਿਛਲੀ ਖ਼ਬਰ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾਖ਼ਲਿਆਂ ਲਈ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ-ਪਿ੍ੰਸੀਪਲ ਮਨਪ੍ਰ... ਅਗਲੀ ਖ਼ਬਰ ਕਾਕੋਰੀ ਕਾਂਡ ਦੇ ਸ਼ਹੀਦਾਂ ਦੇ ਬੁੱਤ ਤੋੜੇ ਜਾਣ ਦੀ ਇਨਕਲਾਬੀ ਕੇਂਦਰ ਪੰਜਾਬ ਵਲੋਂ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।