27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

13 ਮੰਜ਼ਿਲਾਂ ਨਾਨਕਸਰ ਝੋਰੜਾਂ ਵਿਖੇ ਸੰਪਟ ਪਾਠਾਂ ਦੇ ਭੋਗ ਪਏ, ਨਗਰ ਕੀਰਤਨ ਅੱਜ

ਅਜੀਤ ਡੈਸਕ 26-03-2026
ਹਠੂਰ, 25 ਮਾਰਚ (ਜਸਵਿੰਦਰ ਸਿੰਘ ਛਿੰਦਾ)-ਸੰਤ ਬਾਬਾ ਈਸਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਅਤੇ ਉਨ੍ਹਾਂ ਤੋਂ ਵਰੋਸਾਇ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਸਬੰਧੀ ਗੁਰਦੁਆਰਾ 13 ਮੰਜ਼ਿਲਾਂ ਨਾਨਕਸਰ ਝੋਰੜਾਂ ਵਿਖੇ ਮੁਖੀ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੇ ਮਹਾਨ ਧਾਰਮਿਕ ਸਮਾਗਮਾਂ ਦੌਰਾਨ ਬੀਤੀ ਰਾਤ ਸਜੇ ਦੀਵਾਨਾਂ ਵਿਚ ਅਨੇਕਾਂ ਮਹਾਂਪੁਰਸ਼ਾਂ ਨੇ ਹਾਜ਼ਰੀਆਂ ਭਰੀਆਂ, ਸੰਤ ਬਾਬਾ ਰਵਿੰਦਰ ਸਿੰਘ ਤਖਾਣਵੱਧ ਵਾਲਿਆਂ ਨੇ ਕਥਾ-ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਪ੍ਰਬਚਨ ਕਰਦਿਆਂ ਕਿਹਾ ਕਿ ਸੰਤ ਬਾਬਾ ਈਸ਼ਰ ਸਿੰਘ ਨੇ ਆਪਣਾ ਸਮੁੁੱਚਾ ਜੀਵਨ ਸੰਤ ਬਾਬਾ ਨੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚਲਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰ ਨਾਜ਼ਰ ਸੇਵਾ ਵਿਚ ਬਿਤਾਇਆ | ਇਸੇ ਤਰ੍ਹਾਂ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਨੇ ਵੀ ਗੁਰੂ ਦਾ ਹੁਕਮ ਮੰਨ ਨੇ ਪ੍ਰਵਾਨ ਚੜ੍ਹਾਇਆ ਅਤੇ ਸ੍ਰੀ ਗਰੁੂ ਗ੍ਰੰਥ ਸਾਹਿਬ ਨੂੰ ਸਮਰਪਿਤ ਬਿਤਾਇਆ | ਤਾਂ ਹੀਂ ਅੱਜ ਉਨ੍ਹਾਂ ਦੇ ਜਨਮ ਦਿਹਾੜੇ ਅਤੇ ਬਰਸੀ ਸਮਾਗਮ ਸੰਗਤਾਂ ਧੂੰਮਧਾਮ, ਸ਼ਰਧਾ-ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਦੇਸ਼ਾਂ-ਪ੍ਰਦੇਸ਼ਾਂ ਤੋਂ ਹਜ਼ਾਰਾਂ ਦੀ ਤਦਾਦ ਵਿਚ ਪਹੁੰਚ ਰਹੇ ਹਨ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਭਾਈ ਜਸਵਿੰਦਰ ਸਿੰਘ ਬਿੰਦੀ ਅਤੇ ਭਾਈ ਗੇਜਾ ਸਿੰਘ ਨਾਨਕਸਰ ਵਾਲਿਆਂ ਨੇ ਦੱਸਿਆ ਕਿ 26 ਮਾਰਚ ਨੂੰ ਸਵੇਰੇ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਸਬੰਧੀ ਚੱਲ ਰਹੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪੈਣਗੇ, ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਪੰਜ ਪਿਆਰਿਆਂ ਦੀ ਅਗਵਾਈ ਅਤੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ | ਇਸ ਮੌਕੇ ਸਮੂਹ ਸੇਵਾਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਅੱਖਾਂ, ਦੰਦਾਂ, ਖ਼ੂਨਦਾਨ ਤੇ ਸਰੀਰਕ ਜਾਂਚ ਕੈਂਪ ਅੱਜ ਅਗਲੀ ਖ਼ਬਰ ਵੁੱਡਲੈਂਡ ਸਕੂਲ ਦੇ ਰੁਹਾਨ ਕਪੂਰ ਨੂੰ ਮਿਲਿਆ 'ਸਰਬੋਤਮ ਬਾਲ ਕਲਾਕਾਰ' ਟੈਲੀ ਐਵਾਰਡ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।