ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ਸਾਲਾਨਾ ਖੇਡ ਸਮਾਗਮ ਬੜੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ | ਜਿਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ 'ਚ ਬੜੇ ਉਤਸ਼ਾਹ ਨਾਲ ਭਾਗ ਲੈ ਕੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਇਸ ਖੇਡ ਸਮਾਗਮ ਦੌਰਾਨ ਉੱਚੀ ਛਾਲ, ਲੰਬੀ ਛਾਲ, ਵਾਲੀਬਾਲ, ਰੱਸਾਕਸੀ, ਦੌੜਾਂ, ਲੇਮਨ ਰੇਸ, ਕਿ੍ਕੇਟ ਆਦਿ ਦੇ ਦਿਲ ਖਿੱਚਵੇਂ ਮੁਕਾਬਲੇ ਦੇਖਣ ਨੂੰ ਮਿਲੇ, ਜਦਕਿ ਵਾਲੀਬਾਲ ਤੇ ਕਿ੍ਕੇਟ ਮੈਚਾਂ ਵਿਚ ਟੀਮਾਂ ਨੇ ਬਿਹਤਰੀਨ ਟੀਮ ਵਰਕ ਅਤੇ ਖੇਡ ਜਜ਼ਬਾ ਦਿਖਾਇਆ ਅਤੇ ਰੱਸਾਕਸੀ ਮੁਕਾਬਲਿਆਂ ਵਿਚ ਖਿਡਾਰੀਆਂ ਦਾ ਜੋਸ਼ ਤੇ ਤਾਕਤ ਦੇਖਣਯੋਗ ਸੀ | ਸਮਾਗਮ ਦੇ ਅੰਤ ਵਿਚ ਕਾਲਜ ਕਮੇਟੀ ਦੇ ਪ੍ਰਧਾਨ ਮੁਨੀਸ਼ ਦਾਸ, ਵਾਈਸ ਮੀਤ ਪ੍ਰਧਾਨ ਰੋਮਾਂ ਮਹੰਤ ਅਤੇ ਪ੍ਰਬੰਧਕ ਮੰਡਲ ਵਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮੁਨੀਸ਼ ਦਾਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਅੰਗ ਹਨ ਅਤੇ ਸਾਨੂੰ ਖੇਡ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੇ ਸਰੀਰ ਨੂੰ ਫਿੱਟ ਰੱਖਣਾ ਚਾਹੀਦਾ ਹੈ | ਇਸ ਮੌਕੇ 'ਕਾਲਜ ਦੇ ਡਾਇਰੈਕਟਰ ਸਮੇਤ ਸਮੂਹ ਅਧਿਆਪਕ ਸਾਹਿਬਾਨ ਹਾਜ਼ਰ ਸਨ, ਜਿਨ੍ਹਾਂ ਨੇ ਸ਼ਾਨਦਾਰ ਖੇਡ ਮੁਕਾਬਲਿਆਂ ਦਾ ਅਨੰਦ ਮਾਣਿਆ | ਇਹ ਖੇਡ ਸਮਾਗਮ ਸਫ਼ਲਤਾਪੂਰਵਕ ਸੰਪੰਨ ਹੋਇਆ ਅਤੇ ਵਿਦਿਆਰਥੀਆਂ ਵਿਚ ਨਵਾਂ ਜੋਸ਼ ਭਰ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਅਮਨਦੀਪ ਸਿੰਘ, ਡਾ. ਜਗਜੀਤ ਸਿੰਘ ਬਰਾੜ, ਡਾ. ਸ਼ਸੀਪਾਲ, ਪ੍ਰੋ: ਸੁਖਵਿੰਦਰ ਸਿੰਘ, ਪ੍ਰੋ: ਦਿਲਰਾਜ ਸਿੰਘ, ਪ੍ਰੋ: ਅਮਨਪ੍ਰੀਤ ਸਿੰਘ, ਪ੍ਰੋ: ਅਜੀਤ ਸਿੰਘ ਤਾਜਪੁਰ, ਪ੍ਰੋ: ਪਵਨਜੀਤ ਸਿੰਘ, ਪ੍ਰੋ: ਅੰਮਿ੍ਤਪਾਲ ਕੌਰ, ਪ੍ਰੋ: ਗਗਨਦੀਪ ਕੌਰ, ਪ੍ਰੋ: ਨਵਜੋਤ ਕੌਰ, ਪ੍ਰੋ: ਪਿ੍ਤਪਾਲ ਕੌਰ, ਪੋ੍ਰ: ਜਸਪ੍ਰੀਤ ਕੌਰ, ਪ੍ਰੋ: ਸੁਮਨਦੀਪ ਕੌਰ, ਪ੍ਰੋ: ਰਮਨਦੀਪ ਕੌਰ ਆਦਿ ਹਾਜ਼ਰ ਸਨ |