ਹਠੂਰ, 25 ਮਾਰਚ (ਜਸਵਿੰਦਰ ਸਿੰਘ ਛਿੰਦਾ)-ਬੀਤੇ ਦਿਨੀਂ ਹਠੂਰ ਵਿਖੇ ਅਚਾਨਕ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋਏ ਮਨੀ ਕਰਿਆਨਾ ਸਟੋਰ ਦੇ ਮਾਲਕ ਅਤੇ ਗੁਆਂਢੀ ਨੁਕਸਾਨੇ ਘਰਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਐੱਸ. ਆਰ. ਕਲੇਰ ਅੱਜ ਪੁੱਜੇ | ਉਨ੍ਹਾਂ ਨਾਲ ਟਰੱਕ ਯੂਨੀਅਨ ਹਠੂਰ ਦੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਹਠੂਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਜਿੱਥੇ ਐੱਸ.ਆਰ. ਕਲੇਰ ਨੇ ਪਰਿਵਾਰ ਦੇ ਹੋਏ ਇਸ ਨੁਕਸਾਨ ਲਈ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕੀਤੀ, ਉੱਥੇ ਉਨ੍ਹਾਂ ਨੇ ਮੌਕੇ 'ਤੇ ਹੀ ਐੱਸ. ਡੀ. ਐੱਮ. ਜਗਰਾਉਂ ਅਤੇ ਤਹਿਸੀਲਦਾਰ ਨੂੰ ਫ਼ੋਨ ਕਰਕੇ ਕਿਹਾ ਕਿ ਉਕਤ ਪੀੜਤ ਪਰਿਵਾਰਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਆਇਨਾ ਕਰਵਾਕੇ ਰਲੀਫ ਫੰਡ ਜਲਦੀ ਜਾਰੀ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਇਸ ਅੱਗ ਕਾਰਨ ਗੁਆਂਢੀ ਘਰ ਵੀ ਨੁਕਸਾਨਿਆਂ ਗਿਆ ਹੈ, ਜੋ ਕਿ ਉਕਤ ਪਰਿਵਾਰ ਬਹੁਤ ਗਰੀਬ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਰਾਹਤ ਫੰਡ ਦੇਣ | ਇਸ ਮੌਕੇ ਉਨ੍ਹਾਂ ਨਾਲ ਜਥੇਦਾਰ ਮਲਕੀਤ ਸਿੰਘ ਸਾਬਕਾ ਸਰਪੰਚ, ਪ੍ਰਧਾਨ ਪਰਮਿੰਦਰ ਸਿੰਘ ਕੰਬੋ, ਬਲਵੰਤ ਸਿੰਘ ਬਾਦਲ, ਪੰਚ ਹਰਜੀਤ ਸਿੰਘ, ਪਰਮਜੀਤ ਸਿੰਘ, ਹਰਪਾਲ ਸਿੰਘ, ਹਰਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ |